HomePunjabi NewsSGPC ਦੇ ਪ੍ਰਧਾਨ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ

SGPC ਦੇ ਪ੍ਰਧਾਨ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ

ਅੰਤਿ੍ਰੰਗ ਕਮੇਟੀ ਵੱਲੋਂ ਬਣਾਈ ਕਮੇਟੀ ਦੇ ਮੈਂਬਰ ਹਰਜਿੰਦਰ ਸਿੰਘ ਧਾਮੀ ਦੇ ਘਰ ਪੁੱਜੇ

ਹੁਸ਼ਿਆਰਪੁਰ/ਬਿਊਰੋ ਨਿਊਜ਼ : ਅੰਤਿ੍ਰੰਗ ਕਮੇਟੀ ਦੇ ਪੰਜ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਚੁੱਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ। ਇਨ੍ਹਾਂ ਆਗੂਆਂ ’ਚ ਬਲਦੇਵ ਸਿੰਘ ਕਲਿਆਣ, ਬਲਦੇਵ ਸਿੰਘ ਕੈਮਪੁਰੀ, ਸੁਰਜੀਤ ਸਿੰਘ ਤੁਗਲਵਾਲ, ਬੀਬੀ ਹਰਜਿੰਦਰ ਕੌਰ ਆਦਿ ਸ਼ਾਮਲ ਸਨ।

ਕਰੀਬ ਡੇਢ ਘੰਟਾ ਚੱਲੀ ਮੀਟਿੰਗ ਮਗਰੋਂ ਕਮੇਟੀ ਮੈਂਬਰ ਕਲਿਆਣ ਸਿੰਘ ਨੇ ਕਿਹਾ ਕਿ ਧਾਮੀ ਨਾਲ ਮੀਟਿੰਗ ਸੁਖਾਵੇਂ ਮਾਹੌਲ ’ਚ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਮਹਿਸੂਸ ਕਰਦੇ ਹਨ ਕਿ ਪੰਥ ਦੀ ਭਲਾਈ ਲਈ ਧਾਮੀ ਆਪਣਾ ਫੈਸਲਾ ਬਦਲ ਕੇ ਸੇਵਾਵਾਂ ਚਾਲੂ ਰੱਖ ਸਕਦੇ ਹਨ। ਉਨ੍ਹਾਂ ਕਿਹਾ ਕਿ ਧਾਮੀ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀਆਂ ਸੇਵਾਵਾਂ ਬਤੌਰ ਪ੍ਰਧਾਨ ਮੁੜ ਨਿਭਾਉਣ। ਜ਼ਿਕਰਯੋਗ ਹੈ ਕਿ ਧਾਮੀ ਨੇ ਪਿਛਲੇ ਦਿਨੀਂ ਐਸਜੀਪੀਸੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ।

RELATED ARTICLES

Most Popular

Recent Comments