ਫੜਨਵੀਸ ਹੋ ਸਕਦੇ ਹਨ ਸੂਬੇ ਦੇ ਨਵੇਂ ਮੁੱਖ ਮੰਤਰੀ
ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅੱਜ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਆਪਣਾ ਅਸਤੀਫ਼ਾ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੂੰ ਸੌਂਪਿਆ ਅਤੇ ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਸੀਐਮ ਦੇਵੇਂਦਰ ਫਡਨਵੀਸ ਅਤੇ ਅਜੀਤ ਪਵਾਰ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ ਅੱਜ 26 ਨਵੰਬਰ ਤੱਕ ਹੀ ਸੀ, ਪਰ ਜਦੋਂ ਤੱਕ ਨਵਾਂ ਮੁੱਖ ਮੰਤਰੀ ਅਹੁਦੇ ਦੀ ਸਹੁੰ ਨਹੀਂ ਚੁੱਕ ਲੈਂਦਾ ਉਦੋਂ ਤੱਕ ਛਿੰਦੇ ਸੂਬੇ ਦੇ ਕਾਰਜਕਾਰੀ ਮੁੱਖ ਮੰਤਰੀ ਰਹਿਣਗੇ। ਮੁੱਖ ਮੰਤਰੀ ਏਕਨਾਥ ਛਿੰਦੇ ਦੇ ਅਸਤੀਫ਼ੇ ਮਗਰੋਂ ਭਾਜਪਾ ਵਿਧਾਇਕਾਂ ਦੀ ਮੰੁਬਈ ’ਚ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਦੌਰਾਨ ਦੇਵੇਂਦਰ ਫੜਨਵੀਸ ਨੂੰ ਵਿਧਾਇਕ ਦਲ ਦਾ ਆਗੂ ਚੁਣਿਆ ਜਾ ਸਕਦਾ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਭਾਜਪਾ ਹਾਈ ਕਮਾਂਡ ਵੱਲੋਂ ਨਵੇਂ ਮੁੱਖ ਮੰਤਰੀ ਦੇ ਲਈ ਦੇਵੇਂਦਰ ਫੜਨਵੀਸ ਦਾ ਨਾਮ ਲਗਭਗ ਤੈਅ ਹੋ ਚੁੱਕਿਆ ਹੈ। ਇਸ ਸਬੰਧੀ ਅੱਜ ਹੀ ਐਲਾਨ ਵੀ ਕੀਤਾ ਜਾ ਸਕਦਾ ਹੈ।