HomePunjabi Newsਹਰਿਆਣਾ ’ਚ ਭਲਕੇ 3 ਅਕਤੂਬਰ ਸ਼ਾਮੀਂ 5 ਵਜੇ ਚੋਣ ਪ੍ਰਚਾਰ ਹੋ ਜਾਵੇਗਾ...

ਹਰਿਆਣਾ ’ਚ ਭਲਕੇ 3 ਅਕਤੂਬਰ ਸ਼ਾਮੀਂ 5 ਵਜੇ ਚੋਣ ਪ੍ਰਚਾਰ ਹੋ ਜਾਵੇਗਾ ਬੰਦ

ਹਰਿਆਣਾ ’ਚ ਵਿਧਾਨ ਸਭਾ ਲਈ ਵੋਟਾਂ 5 ਨੂੰ ਅਤੇ ਨਤੀਜੇ 8 ਅਕਤੂਬਰ ਨੂੰ

ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਚ ਆਉਂਦੀ 5 ਅਕਤੂਬਰ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਨੂੰ ਲੈ ਕੇ ਭਲਕੇ 3 ਅਕਤੂਬਰ ਨੂੰ ਸ਼ਾਮੀਂ 5 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਇਸ ਤੋਂ ਬਾਅਦ ਸੂਬੇ ਵਿਚ ਕੋਈ ਵੀ ਚੋਣ ਰੈਲੀ ਨਹੀਂ ਹੋਵੇਗੀ ਅਤੇ ਉਮੀਦਵਾਰ ਜਾਂ ਉਸਦੇ ਸਮਰਥਕ ਸਿਰਫ ਘਰ-ਘਰ ਜਾ ਕੇ ਹੀ ਵੋਟਾਂ ਮੰਗ ਸਕਣਗੇ। ਹਰਿਆਣਾ ਦੀਆਂ ਸਾਰੀਆਂ 90 ਵਿਧਾਨ ਸਭਾ ਸੀਟਾਂ ’ਤੇ ਇਕੋ ਹੀ ਗੇੜ ਵਿਚ 5 ਅਕਤੂਬਰ ਨੂੰ ਵੋਟਾਂ ਪੈ ਜਾਣਗੀਆਂ ਅਤੇ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ।

ਹਰਿਆਣਾ ਵਿਚ ਮੁੱਖ ਮੁਕਾਬਲਾ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੀ ਹੈ। ਇਨ੍ਹਾਂ ਦੋਹਾਂ ਪਾਰਟੀਆਂ ਦੇ ਵੱਡੇ ਆਗੂਆਂ ਵਲੋਂ ਹਰਿਆਣਾ ਵਿਚ ਕਈ ਚੋਣ ਰੈਲੀਆਂ ਕੀਤੀਆਂ ਗਈਆਂ ਹਨ ਅਤੇ ਆਪੋ-ਆਪਣੀ ਪਾਰਟੀ ਦੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ। ਧਿਆਨ ਰਹੇ ਕਿ ਆਮ ਆਦਮੀ ਪਾਰਟੀ ਵਲੋਂ ਵੀ ਹਰਿਆਣਾ ਵਿਚ ਆਪਣੇ ਬਲਬੂਤੇ ’ਤੇ ਚੋਣਾਂ ਲੜੀਆਂ ਜਾ ਰਹੀਆਂ ਹਨ।   

RELATED ARTICLES

Most Popular

Recent Comments