ਚੰਡੀਗੜ੍ਹ ਵਿੱਚ ਮੇਅਰ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਹੁਣ ਇਹ ਚੋਣ 6 ਫਰਵਰੀ ਨੂੰ ਹੋਣੀ ਹੈ ਪਰ ਹੁਣ ਇਸ ਚੋਣ ਸਬੰਧੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਹੈ। 6 ਫਰਵਰੀ ਨੂੰ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀਆਂ ਚੋਣਾਂ ਕਰਵਾਉਣ ਲਈ ਡੀ.ਸੀ. ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਇਸ ਸਬੰਧੀ ‘ਆਪ’ ਅਤੇ ਕਾਂਗਰਸ ਗਠਜੋੜ ਵੱਲੋਂ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਅਦਾਲਤ ਇਸ ਮਾਮਲੇ ਦੀ ਸੁਣਵਾਈ ਸ਼ਨੀਵਾਰ ਨੂੰ ਕਰੇਗੀ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੇਅਰ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੀ ਪਟੀਸ਼ਨ ‘ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ‘ਆਪ’ ਨੇ ਵੀਰਵਾਰ ਨੂੰ ਹੀ ਚੋਣਾਂ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਨੇਤਾਵਾਂ ਦਾ ਇੱਕ ਧੜਾ ਚੋਣਾਂ ਨੂੰ ਮੁਲਤਵੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਵਿੱਚ ਅਦਾਲਤ ਦਾ ਦਖਲ ਜ਼ਰੂਰੀ ਹੈ।