HomePunjabi Newsਦਿੱਲੀ ’ਚ ਵਿਧਾਨ ਸਭਾ ਲਈ ਵੋਟਾਂ ਭਲਕੇ-ਨਤੀਜੇ 8 ਫਰਵਰੀ ਨੂੰ

ਦਿੱਲੀ ’ਚ ਵਿਧਾਨ ਸਭਾ ਲਈ ਵੋਟਾਂ ਭਲਕੇ-ਨਤੀਜੇ 8 ਫਰਵਰੀ ਨੂੰ

‘ਆਪ’, ਭਾਜਪਾ ਅਤੇ ਕਾਂਗਰਸ ਵਿਚਾਲੇ ਹੋਵੇਗਾ ਚੋਣ ਮੁਕਾਬਲਾ

ਨਵੀਂ ਦਿੱਲੀ/ਬਿਊਰੋ ਨਿਊਜ਼ :  ਨਵੀਂ ਦਿੱਲੀ ਵਿਚ ਭਲਕੇ 5 ਫਰਵਰੀ ਦਿਨ ਬੁੱਧਵਾਰ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਨ੍ਹਾਂ ਵੋਟਾਂ ਦੇ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ। ਦਿੱਲੀ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ ਪਾਰਟੀ ਵਿਚਾਲੇ ਚੋਣ ਮੁਕਾਬਲਾ ਹੋਵੇਗਾ ਅਤੇ ਇਨ੍ਹਾਂ ਤਿੰਨਾਂ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਆਪੋ-ਆਪਣੀ ਪਾਰਟੀ ਦੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ।

ਇਨ੍ਹਾਂ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਵਲੋਂ ਤਿਆਰੀਆਂ ਵੀ ਪੂਰੀਆਂ ਕਰ ਲਈਆਂ ਗਈਆਂ ਹਨ। ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਲਈ ਵੀ ਵੱਡੀ ਚੋਣ ਪ੍ਰੀਖਿਆ ਹੈ ਕਿਉਂਕਿ ਇਨ੍ਹਾਂ ਚੋਣਾਂ ਦੇ ਨਤੀਜੇ ਪੰਜਾਬ ਵਿਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਜ਼ਰੂਰ ਪ੍ਰਭਾਵਿਤ ਕਰਨਗੇ। 

RELATED ARTICLES

Most Popular

Recent Comments