ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਵੋਟਰਾਂ ’ਚ ਉਤਸ਼ਾਹ ਮੱਠਾ ; ਮੁੱਖ ਮੰਤਰੀ ਨੇ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਦੀ ਕੀਤੀ ਅਪੀਲ

ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਅੱਜ ਵੀਰਵਾਰ ਨੂੰ ਸਵੇਰੇ 8 ਵਜੇ ਤੋਂ ਵੋਟਾਂ ਪੈ ਰਹੀਆਂ ਹਨ ਅਤੇ ਇਹ ਵੋਟਿੰਗ ਦਾ ਕੰਮ ਸ਼ਾਮੀਂ 6 ਵਜੇ ਤੱਕ ਚੱਲਣਾ ਹੈ। ਇਸਦੇ ਚੱਲਦਿਆਂ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਵੋਟਰਾਂ ਵਿਚ ਉਤਸ਼ਾਹ ਕੁਝ ਮੱਠਾ ਹੀ ਦੇਖਣ ਨੂੰ ਮਿਲ ਰਿਹਾ ਹੈ। ਵੋਟਿੰਗ ਲਈ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਵੀ ਕੀਤੇ ਗਏ ਹਨ, ਪਰ ਵੋਟਿੰਗ ਲਈ ਲੋਕਾਂ ਵਿਚ ਕਿਤੇ ਵੀ ਉਤਸ਼ਾਹ ਨਜ਼ਰ ਨਹੀਂ ਆ ਰਿਹਾ। ਵੋਟਿੰਗ ਲਈ ਲੋਕਾਂ ਵਿਚ ਉਤਸ਼ਾਹ ਘੱਟ ਹੋਣ ਦਾ ਕਾਰਨ ਝੋਨੇ ਦੀ ਲਵਾਈ ਪੂਰੇ ਸਿਖਰ ’ਤੇ ਹੋਣਾ ਮੰਨਿਆ ਜਾ ਰਿਹਾ ਹੈ।

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ 1766 ਪੋਲਿੰਗ ਸਟੇਸ਼ਨਾਂ ’ਤੇ ਪੋਲਿੰਗ ਹੋ ਰਹੀ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦਾ ਜ਼ਰੂਰ ਇਸਤੇਮਾਲ ਕਰਨ। ਇਸ ਸੀਟ ’ਤੇ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ, ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਹੋ ਰਿਹਾ ਹੈ। ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਪੈ ਰਹੀਆਂ ਵੋਟਾਂ ਦੇ ਨਤੀਜੇ 26 ਜੂਨ ਨੂੰ ਆਉਣੇ ਹਨ। 

MUST READ