More
    HomePunjabi Newsਪੰਜਾਬ ਦਾ ਹਰ ਕਿਸਾਨ ਪਰਿਵਾਰ 2 ਲੱਖ ਰੁਪਏ ਤੋਂ ਵੱਧ ਦਾ ਕਰਜ਼ਈ

    ਪੰਜਾਬ ਦਾ ਹਰ ਕਿਸਾਨ ਪਰਿਵਾਰ 2 ਲੱਖ ਰੁਪਏ ਤੋਂ ਵੱਧ ਦਾ ਕਰਜ਼ਈ

    ਕੌਮੀ ਪੱਧਰ ’ਤੇ ਕਿਸਾਨਾਂ ਸਿਰ ਕਰਜ਼ੇ ਦੀ ਪੰਡ ਦੀ ਔਸਤ 74,121 ਰੁਪਏ 

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਹਰੇਕ ਕਿਸਾਨ ਪਰਿਵਾਰ ਦੇ ਸਿਰ ਉੱਤੇ 2 ਲੱਖ ਰੁਪਏ ਤੋਂ ਵੱਧ ਦਾ ਕਰਜ਼ਾ ਹੈ। ਖੇਤੀ ਤੇ ਕਿਸਾਨ ਭਲਾਈ ਰਾਜ ਮੰਤਰੀ ਰਾਮਨਾਥ ਠਾਕੁਰ ਨੇ ਇਹ ਜਾਣਕਾਰੀ ਲੋਕ ਸਭਾ ਵਿੱਚ ਸੰਸਦ ਮੈਂਬਰ ਰਚਨਾ ਬੈਨਰਜੀ ਵੱਲੋਂ ਪੁੱਛੇ ਇੱਕ ਸਵਾਲ ਦਾ ਲਿਖਤੀ ਜਵਾਬ ਦਿੰਦਿਆਂ ਦਿੱਤੀ। ਉਨ੍ਹਾਂ ਵੱਲੋਂ ਮੁਹੱਈਆ ਕਰਵਾਏ ਅੰਕੜਿਆਂ ਮੁਤਾਬਕ ਹਰਿਆਣਾ ਵਿੱਚ ਹਰੇਕ ਕਿਸਾਨ ਪਰਿਵਾਰ ਸਿਰ ਔਸਤਨ 1.83 ਲੱਖ ਰੁਪਏ ਦਾ ਕਰਜ਼ਾ ਹੈ, ਜਦਕਿ ਹਿਮਾਚਲ ਪ੍ਰਦੇਸ਼ ਵਿੱਚ ਇਹ ਕਰਜ਼ 85,825 ਰੁਪਏ ਅਤੇ ਜੰਮੂ ਕਸ਼ਮੀਰ ਵਿੱਚ 30,435 ਰੁਪਏ ਹੈ।

    ਕੌਮੀ ਪੱਧਰ ’ਤੇ ਕਿਸਾਨਾਂ ਸਿਰ ਕਰਜ਼ੇ ਦੀ ਪੰਡ ਦੀ ਔਸਤ 74,121 ਰੁਪਏ ਹੈ। ਸੰਸਦ ਵਿਚ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਡਿਜੀਟਲ ਖੇਤੀਬਾੜੀ ਮਿਸ਼ਨ ਤਹਿਤ 2 ਕਰੋੜ ਤੋਂ ਵੱਧ ਕਿਸਾਨ ਪਛਾਣ ਪੱਤਰ ਬਣਾਏ ਗਏ ਹਨ। ਜ਼ਿਕਰਯੋਗ ਹੈ ਕਿ ਫਸਲਾਂ ’ਤੇ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵਲੋਂ ਸਰਕਾਰ ਕੋਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਅਤੇ ਧਰਨਾ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ। 

    RELATED ARTICLES

    Most Popular

    Recent Comments