ਬੀਬੀ ਜਗੀਰ ਕੌਰ ਅਤੇ ਚਰਨਜੀਤ ਚੰਨੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਜਿਆਦਾ ਵਾਇਰਲ ਹੋ ਰਹੀ ਹੈ। ਉਸ ਵੀਡੀਓ ਨੂੰ ਲੈ ਕੇ ਚਰਨਜੀਤ ਚੰਨੀ ਦੀ ਆਲੋਚਨਾ ਸ਼ੁਰੂ ਹੋ ਗਈ ਉਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚੰਨੀ ਨੇ ਵੀਡੀਓ ‘ਚ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਉਹ ਬੀਬੀ ਨੂੰ ਆਪਣੀ ਵੱਡੀ ਭੈਣ ਦੀ ਤਰ੍ਹਾਂ ਸਮਝਦੇ ਹਨ ਅਤੇ ਇਹ ਭਾਵਨਾ ਪਿਆਰ ਅਤੇ ਸਤਿਕਾਰ ਕਾਰਨ ਹੈ। ਚੰਨੀ ਨੇ ਕਿਹਾ ਕਿ ਤੁਸੀਂ ਦੇਖਿਆ ਹੋਵੇਗਾ ਕਿ ਪਹਿਲਾਂ ਮੈਂ ਆਪਣੀ ਵੱਡੀ ਭੈਣ ਵਾਂਗ ਉਸ ਨੂੰ ਮੱਥਾ ਟੇਕਿਆ ਅਤੇ ਫਿਰ ਉਸ ਨਾਲ ਮਜ਼ਾਕ ਕੀਤਾ।
ਮੈਂ ਉਸ ਦਾ ਹੱਥ ਆਪਣੇ ਮੱਥੇ ‘ਤੇ ਲਾਇਆ ਅਤੇ ਆਸ਼ੀਰਵਾਦ ਲਿਆ। ਸ਼ਨੀਵਾਰ ਨੂੰ ਆਪਣਾ ਬਿਆਨ ਦਿੰਦੇ ਹੋਏ ਚੰਨੀ ਨੇ ਕਿਹਾ ਕਿ ਮੈਂ ਸਾਲਾਂ ਤੋਂ ਬੀਬੀ ਜਗੀਰ ਕੌਰ ਨੂੰ ਆਪਣੀ ਵੱਡੀ ਭੈਣ, ਆਪਣੀ ਮਾਂ ਸਮਝਦਾ ਆ ਰਿਹਾ ਹਾਂ ਅਤੇ ਇਸੇ ਲਈ ਮੈਂ ਉਨ੍ਹਾਂ ਅੱਗੇ ਬਹੁਤ ਸਤਿਕਾਰ ਨਾਲ ਸਿਰ ਝੁਕਾਉਂਦਾ ਹਾਂ। ਮੈਂ ਉਸਦੀ ਠੋਡੀ ਨੂੰ ਛੂਹਿਆ ਜਿਵੇਂ ਅਸੀਂ ਆਪਣੀ ਭੈਣ ਜਾਂ ਮਾਂ ਨਾਲ ਕਰਦੇ ਹਾਂ।