More
    HomePunjabi Newsਪਾਕਿਸਤਾਨ ’ਚ LPG ਨਾਲ ਭਰੇ ਟੈਂਕਰ ’ਚ ਧਮਾਕਾ-6 ਮੌਤਾਂ

    ਪਾਕਿਸਤਾਨ ’ਚ LPG ਨਾਲ ਭਰੇ ਟੈਂਕਰ ’ਚ ਧਮਾਕਾ-6 ਮੌਤਾਂ

    ਮੁਲਤਾਨ ਦੇ ਹਾਮਿਦਪੁਰ ਕਨੋਰਾ ਖੇਤਰ ’ਚ ਵਾਪਰਿਆ ਹਾਦਸਾ

    ਲਾਹੌਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਪੰਜਾਬ ਸੂਬੇ ਦੇ ਇੱਕ ਉਦਯੋਗਿਕ ਖੇਤਰ ਵਿੱਚ ਤਰਲ ਪੈਟਰੋਲੀਅਮ ਗੈਸ (ਐਲਪੀਜੀ) ਨਾਲ ਭਰੇ ਇੱਕ ਟੈਂਕਰ ਵਿੱਚ ਧਮਾਕਾ ਹੋ ਗਿਆ, ਜਿਸ ਕਾਰਨ ਇੱਕ ਨਾਬਾਲਗ ਲੜਕੀ ਸਮੇਤ ਛੇ ਵਿਅਕਤੀਆਂ ਦੀ ਮੌਤ ਹੋ ਗਈ ਅਤੇ 31 ਜ਼ਖਮੀ ਹੋ ਗਏ ਹਨ। ਰਾਹਤ ਕਾਰਜਾਂ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਮੁਲਤਾਨ ਦੇ ਹਾਮਿਦਪੁਰ ਕਨੋਰਾ ਖੇਤਰ ਦੇ ਇੰਡਸਟਰੀਅਲ ਅਸਟੇਟ ’ਚ ਵਾਪਰੀ।

    ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਐਲਪੀਜੀ ਟੈਂਕਰ ਵਿੱਚ ਹੋਏ ਧਮਾਕੇ ਨਾਲ ਭਿਆਨਕ ਅੱਗ ਲੱਗ ਗਈ ਅਤੇ ਟੁੱਟੇ ਹੋਏ ਵਾਹਨ ਦਾ ਮਲਬਾ ਨੇੜਲੇ ਰਿਹਾਇਸ਼ੀ ਖੇਤਰਾਂ ਵਿੱਚ ਜਾ ਡਿੱਗਿਆ। ਦੱਸਿਆ ਗਿਆ ਕਿ ਮਿ੍ਤਕਾਂ ਵਿਚ ਇਕ ਨਾਬਾਲਗ ਲੜਕੀ ਅਤੇ ਦੋ ਔਰਤਾਂ ਵੀ ਸ਼ਾਮਲ ਹਨ।  

    RELATED ARTICLES

    Most Popular

    Recent Comments