HomePunjabi Newsਖਨੌਰੀ ਬਾਰਡਰ ’ਤੇ ਮਾਨਸਾ ਜ਼ਿਲ੍ਹੇ ਦੇ ਕਿਸਾਨ ਗੁਰਮੀਤ ਸਿੰਘ ਨੇ ਕੀਤੀ ਖੁਦਕੁਸ਼ੀ

ਖਨੌਰੀ ਬਾਰਡਰ ’ਤੇ ਮਾਨਸਾ ਜ਼ਿਲ੍ਹੇ ਦੇ ਕਿਸਾਨ ਗੁਰਮੀਤ ਸਿੰਘ ਨੇ ਕੀਤੀ ਖੁਦਕੁਸ਼ੀ

ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਨਾ ਮੰਨੇ ਜਾਣ ਕਰਕੇ ਸੀ ਪ੍ਰੇਸ਼ਾਨ

ਖਨੌਰੀ/ਬਿਊਰੋ ਨਿਊਜ਼ : ਖਨੌਰੀ ਬਾਰਡਰ ’ਤੇ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਦੇ ਕਿਸਾਨ ਗੁਰਮੀਤ ਸਿੰਘ ਨੇ ਖੁਦਕੁਸ਼ੀ ਕਰ ਲਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਿ੍ਰਤਕ ਕਿਸਾਨ ਗੁਰਮੀਤ ਸਿੰਘ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਸਬੰਧਤ ਸੀ ਅਤੇ ਉਹ ਮੋਰਚੇ ਦੌਰਾਨ ਇਲੈਕਟ੍ਰੀਸ਼ਨ ਦਾ ਕੰਮ ਕਰਦਾ ਸੀ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਬਲਦੇਵ ਸਿੰਘ ਸੰਧੋਆ ਨੇ ਦੱਸਿਆ ਕਿ ਮਿ੍ਰਤਕ ਕਿਸਾਨ ਮੋਰਚੇ ਦਾ ਧੁਰਾ ਸੀ। ਉਹ ਕਿਸਾਨ ਮੋਰਚੇ ਨੂੰ ਇੰਨਾ ਜ਼ਿਆਦਾ ਪਿਆਰ ਕਰਦਾ ਸੀ ਕਿ ਉਹ ਆਪਣੇ ਪੁੱਤਰ ਦੇ ਵਿਆਹ ਵਿੱਚ ਵੀ ਨਹੀਂ ਸੀ ਗਿਆ ਅਤੇ ਉਹ ਮੋਰਚੇ ’ਤੇ ਹੀ ਡਟਿਆ ਰਿਹਾ ਸੀ। ਕਿਸਾਨ ਆਗੂਆਂ ਨੇ ਦੱਸਿਆ ਕਿ ਮਿ੍ਰਤਕ ਕਿਸਾਨ ਗੁਰਮੀਤ ਸਿੰਘ ਪਿਛਲੇ ਕੁਝ ਦਿਨਾਂ ਤੋਂ ਸਰਕਾਰ ਦੀ ਬੇਰੁਖੀ ਅਤੇ ਕਿਸਾਨੀ ਮੰਗਾਂ ਨਾ ਮੰਨੇ ਜਾਣ ਕਰਕੇ ਪ੍ਰੇਸ਼ਾਨ ਸੀ।

RELATED ARTICLES

Most Popular

Recent Comments