ਚੰਡੀਗੜ੍ਹ: ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਕਿਸਾਨਾਂ ਬਾਰੇ ਦਿੱਤੇ ਬਿਆਨ ਤੋਂ ਬਾਅਦ ਕਿਸਾਨ ਗੁੱਸੇ ਵਿੱਚ ਨਜ਼ਰ ਆ ਰਹੇ ਹਨ ਦੱਸ ਦਈਏ ਕਿ ਰਵਨੀਤ ਬਿੱਟੂ ਨੇ ਕਿਸਾਨਾਂ ਨੂੰ ਤਾਲੀਬਾਨੀ ਕਿਹਾ ਸੀ ਇਸ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਰਵਨੀਤ ਬਿੱਟੂ ਨੂੰ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਰਵਨੀਤ ਬਿੱਟੂ ਕਿਸਾਨਾਂ ਤੋਂ ਤੁਰੰਤ ਮਾਫੀ ਮੰਗਣ ਸਰਵਣ ਸਿੰਘ ਨੇ ਕਿਹਾ ਕਿ ਰਵਨੀਤ ਬਿੱਟੂ ਕਿਸਾਨ ਆਗੂਆਂ ਦੀ ਜਾਇਦਾਦ ਦੀ ਜਾਂਚ ਕਰਵਾਉਣਾ ਚਾਹੁੰਦਾ ਹੈ ਅਤੇ ਇਹ ਜਾਂਚ ਜ਼ਿਮਨੀ ਚੋਣਾਂ ਤੋਂ ਬਾਅਦ ਕਰਵਾਈ ਜਾਵੇਗੀ।
ਉਨ੍ਹਾਂ ਨੂੰ ਹੁਣ ਇਹ ਟੈਸਟ ਕਰਵਾਉਣਾ ਚਾਹੀਦਾ ਹੈ। ਕਿਸਾਨ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਬਿੱਟੂ ਜਦੋਂ ਕਾਂਗਰਸ ਵਿੱਚ ਸੀ ਤਾਂ ਉਹ ਕਿਸਾਨਾਂ ਦੇ ਹੱਕ ਵਿੱਚ ਬੋਲਦਾ ਸੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਅਜਿਹਾ ਹੀ ਕਰਦੇ ਸਨ। ਪਰ ਹੁਣ ਉਹ ਕਿਸਾਨਾਂ ਨੂੰ ਹੀ ਨਿਸ਼ਾਨਾ ਬਣਾ ਰਹੇ ਹਨ। ਪੰਧੇਰ ਨੇ ਕਿਹਾ ਕਿ ਪ੍ਰਦੂਸ਼ਣ ਲਈ ਸਿਰਫ਼ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਗ਼ਲਤ ਹੈ।
ਭਾਜਪਾ ਸਰਕਾਰ ਨੇ ਦੋ ਸਾਲਾਂ ਤੋਂ ਸ਼ੈਲਰ ਮਾਲਕਾਂ ਤੋਂ ਚੌਲਾਂ ਦੀ ਲਿਫਟਿੰਗ ਨਹੀਂ ਕੀਤੀ, ਜਿਸ ਕਾਰਨ ਸਥਿਤੀ ਹੋਰ ਬਦਤਰ ਹੋ ਗਈ ਹੈ। ਡੀਏਪੀ ਖਾਦ ਦੀ ਘਾਟ ਪੰਜਾਬ ਵਿੱਚ ਹੀ ਨਹੀਂ ਸਗੋਂ ਯੂਪੀ, ਹਰਿਆਣਾ ਅਤੇ ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਹੈ। ਸਰਕਾਰ 51% ਉਦਯੋਗਾਂ ਅਤੇ 25% ਟਰਾਂਸਪੋਰਟ ਵਾਹਨਾਂ ਵਿਰੁੱਧ ਕਾਰਵਾਈ ਕਿਉਂ ਨਹੀਂ ਕਰਦੀ? ਜਦੋਂਕਿ ਪਰਾਲੀ ਸਾੜਨ ਲਈ ਸਿਰਫ਼ ਕਿਸਾਨਾਂ ਨੂੰ ਹੀ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ।