ਜਲੰਧਰ ‘ਚ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ ‘ਤੇ ਜੰਮ ਕੇ ਨਿਸ਼ਾਨਾ ਸਾਧਿਆ। ਪੰਧੇਰ ਨੇ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖੀਆਂ ਅਤੇ ਸਰਕਾਰ ਨੂੰ ਉਕਤ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਅਪੀਲ ਕੀਤੀ। ਪੰਧੇਰ ਨੇ ਕਿਹਾ ਕਿ ਉਹ 3 ਅਕਤੂਬਰ ਨੂੰ ਰੇਲਵੇ ਟਰੈਕ ਜਾਮ ਕਰਨਗੇ। ਇਹ ਨਾਕਾਬੰਦੀ ਸਿਰਫ਼ ਦੋ ਘੰਟੇ ਲਈ ਕੀਤੀ ਗਈ ਹੈ, ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।