ਸ਼ੰਭੂ ਬਾਰਡਰ ‘ਤੇ ਕਿਸਾਨ ਅਤੇ ਹਰਿਆਣਾ ਪੁਲਿਸ ਹੋਏ ਆਹਮੋ-ਸਾਹਮਣੇ, ਟਕਰਾਅ ਦੀ ਸਥਿਤੀ ਹੋਈ ਪੈਦਾ

ਪੰਜਾਬ ਦੇ ਕਿਸਾਨ ਟਰੈਕਟਰ-ਟਰਾਲੀਆਂ ਵਿੱਚ ਦਿੱਲੀ ਵੱਲ ਕੂਚ ਕਰ ਰਹੇ ਹਨ। ਇਸ ਦੌਰਾਨ ਸ਼ੰਭੂ ਬਾਰਡਰ ‘ਤੇ ਕਿਸਾਨ ਅਤੇ ਹਰਿਆਣਾ ਪੁਲਿਸ ਆਹਮੋ-ਸਾਹਮਣੇ ਹੋ ਗਏ ਹਨ। ਜਿਵੇਂ ਹੀ ਲੋਕਾਂ ਨੇ ਪੁਲਿਸ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਤੋਂ ਬਾਅਦ ਲੋਕਾਂ ਵਿੱਚ ਭਗਦੜ ਮੱਚ ਗਈ ਅਤੇ ਉਹ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ।