HomePunjabi Newsਕਿਸਾਨਾਂ ਵਲੋਂ ਮੁੜ ਦਿੱਲੀ ਕੂਚ ਕਰਨ ਦਾ ਐਲਾਨ

ਕਿਸਾਨਾਂ ਵਲੋਂ ਮੁੜ ਦਿੱਲੀ ਕੂਚ ਕਰਨ ਦਾ ਐਲਾਨ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਚੰਡੀਗੜ੍ਹ ’ਚ ਕੀਤੀ ਪ੍ਰੈਸ ਕਾਨਫਰੰਸ

ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਦੇ ਸੀਨੀਅਰ ਆਗੂਆਂ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਕਿਸਾਨ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਕੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਕਿਸਾਨ ਆਉਂਦੀ 6 ਦਸੰਬਰ ਨੂੰ ਮੁੜ ਤੋਂ ਦਿੱਲੀ ਕੂਚ ਕਰਨਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਹ ਐਲਾਨ ਕੀਤਾ ਹੈ। ਉਨ੍ਹਾਂ ਆਰੋਪ ਲਗਾਉਂਦਿਆਂ ਕਿਹਾ ਕਿ ਸਾਨੂੰ ਆਪਣੇ ਹੱਕਾਂ ਲਈ ਭਾਜਪਾ ਪ੍ਰਦਰਸ਼ਨ ਨਹੀਂ ਕਰਨ ਦੇ ਰਹੀ। ਕਿਸਾਨ ਆਗੂਆਂ ਨੇ ਕਿਹਾ ਕਿ 6 ਦਸੰਬਰ ਤੋਂ ਅਸੀਂ ਦਿੱਲੀ ਕੂਚ ਕਰਾਂਗੇ।

ਕਿਸਾਨ ਆਗੂਆਂ ਨੇ ਕਿਹਾ ਕਿ 18 ਜਨਵਰੀ ਤੋਂ ਬਾਅਦ ਸਰਕਾਰ ਨੇ ਸਾਡੇ ਨਾਲ ਕੋਈ ਗੱਲਬਾਤ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਸੀਂ 9 ਮਹੀਨਿਆਂ ਤੋਂ ਚੁੱਪ ਬੈਠੇ ਹਾਂ ਅਤੇ ਹੁਣ ਕਿਸਾਨ ਸ਼ੰਭੂ ਮੋਰਚੇ ਤੋਂ ਅੱਗੇ ਕੂਚ ਕਰਨਗੇ। ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਅਣਗੌਲਿਆਂ ਕੀਤਾ ਹੈ, ਜਿਸ ਕਾਰਨ ਉਹ ਇਹ ਫੈਸਲਾ ਲਈ ਮਜਬੂਰ ਹੋਏ ਹਨ।

RELATED ARTICLES

Most Popular

Recent Comments