ਵੜਿੰਗ ਨੇ ਕੇਂਦਰ ਸਰਕਾਰ ’ਤੇ ਚੁੱਕੇ ਸਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਸਵਾਲ ਚੁੱਕੇ ਹਨ। ਨਵੀਂ ਦਿੱਲੀ ਵਿਚ ਗੱਲਬਾਤ ਕਰਦਿਆਂ ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਲਈ ਕੁਝ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਲਈ ਕੁਝ ਕਰਦੀ ਤਾਂ ਕਿਸਾਨ ਰੋਸ ਪ੍ਰਦਰਸ਼ਨ ਕਿਉਂ ਕਰਦੇ। ਵੜਿੰਗ ਨੇ ਕਿਹਾ ਕਿ ਕੇਂਦਰੀ ਬਜਟ ਵਿਚ ਵੀ ਕਿਸਾਨਾਂ ਲਈ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਦਰਦ ਇਹ ਹੈ ਕਿ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ ਅਤੇ ਕਾਰਪੋਰੇਟਾਂ ਦਾ ਕਰਜ਼ਾ ਮੁਆਫ ਕੀਤਾ ਜਾ ਰਿਹਾ ਹੈ। ਵੜਿੰਗ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਜਾਣਾ ਚਾਹੁੰਦੇ ਸਨ, ਪਰ ਉਨ੍ਹਾਂ ਨੂੰ ਪੰਜਾਬ ਦੇ ਬਾਰਡਰਾਂ ’ਤੇ ਰੋਕਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਚੱਲ ਰਹੇ ਮਾਨਸੂਨ ਇਜਲਾਸ ਦੌਰਾਨ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਵਲੋਂ ਕੇਂਦਰ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ’ਤੇ ਘੇਰਿਆ ਜਾ ਰਿਹਾ ਹੈ।