ਹਰਿਆਣਾ ਅਤੇ ਪੰਜਾਬ ਸਮੇਤ ਕਈ ਹੋਰ ਰਾਜਾਂ ਦੇ ਕਿਸਾਨ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ। ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਸਮੇਤ ਕਈ ਹੋਰ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨਗੇ। ਇੱਕ ਚੋਟੀ ਦੇ ਕਿਸਾਨ ਆਗੂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਨੇ ਦਾਅਵਾ ਕੀਤਾ ਕਿ ਦੇਸ਼ ਭਰ ਦੀਆਂ 200 ਤੋਂ ਵੱਧ ਕਿਸਾਨ ਜਥੇਬੰਦੀਆਂ ‘ਦਿੱਲੀ ਚੱਲੋ’ ਮਾਰਚ ਵਿੱਚ ਹਿੱਸਾ ਲੈਣਗੀਆਂ। ਇਹ ਸਾਰੀਆਂ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦਾ ਹਿੱਸਾ ਹਨ।
ਹਰਿਆਣਾ ਅਤੇ ਪੰਜਾਬ ਸਮੇਤ ਕਈ ਹੋਰ ਰਾਜਾਂ ਦੇ ਕਿਸਾਨ 13 ਫਰਵਰੀ ਨੂੰ ਕਰਨਗੇ ਦਿੱਲੀ ਵੱਲ ਮਾਰਚ
RELATED ARTICLES