ਝੋਨੇ ਦੀ ਖਰੀਦ ‘ਚ ਦੇਰੀ ਤੋਂ ਪਰੇਸ਼ਾਨ ਕਿਸਾਨਾਂ ਨੇ ਜਲੰਧਰ-ਲੁਧਿਆਣਾ-ਦਿੱਲੀ ਰਾਸ਼ਟਰੀ ਮਾਰਗ ‘ਤੇ ਜਾਮ ਲਗਾ ਦਿੱਤਾ ਹੈ। ਕਿਸਾਨ ਜਲੰਧਰ ਤੋਂ ਅੱਗੇ ਫਗਵਾੜਾ ਨੇੜੇ ਹਾਈਵੇਅ ’ਤੇ ਜਾਮ ਲਾ ਕੇ ਬੈਠ ਗਏ ਹਨ। ਇਹ ਪ੍ਰਦਰਸ਼ਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੁੱਖ ਬੁਲਾਰੇ ਤੇ ਦੋਆਬਾ ਇੰਚਾਰਜ ਕਸ਼ਮੀਰ ਸਿੰਘ ਜੰਡਿਆਲਾ ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਕੀਤਾ ਜਾ ਰਿਹਾ ਹੈ। ਕਸ਼ਮੀਰ ਸਿੰਘ ਦਾ ਕਹਿਣਾ ਹੈ ਕਿ ਮੰਗਾਂ ਪੂਰੀਆਂ ਹੋਣ ਤੱਕ ਧਰਨਾ ਜਾਰੀ ਰਹੇਗਾ।
ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜਲੰਧਰ-ਲੁਧਿਆਣਾ-ਦਿੱਲੀ ਹਾਈਵੇ ਕੀਤਾ ਜਾਮ
RELATED ARTICLES