ਕਿਸਾਨਾਂ ਨੇ ਭਾਜਪਾ ਆਗੂ ਪਰਨੀਤ ਕੌਰ ਦਾ ਜੰਮ ਕੇ ਵਿਰੋਧ ਕੀਤਾ ਤੇ ਉਹਨਾਂ ਦੇ ਖਿਲਾਫ ਨਾਰੇਬਾਜ਼ੀ ਕੀਤੀ ਤੇ ਉਹਨਾਂ ਦੇ ਕਾਫਲੇ ਨੂੰ ਘੇਰ ਲਿਆ। ਇਸ ਤੋਂ ਬਾਅਦ ਪੁਲਿਸ ਨੂੰ ਮੋਰਚਾ ਸੰਭਾਲਣਾ ਪਿਆ ਤੇ ਕਿਸਾਨਾਂ ਨੂੰ ਇੱਕ ਪਾਸੇ ਕੀਤਾ। ਦੱਸ ਦਈਏ ਕਿ ਪਿਛਲੇ ਦਿਨੀ ਭਾਜਪਾ ਆਗੂ ਹੰਸ ਰਾਜ ਹੰਸ ਦਾ ਵੀ ਕਿਸਾਨਾਂ ਨੇ ਵਿਰੋਧ ਕੀਤਾ ਸੀ ਤੇ ਕਾਲੇ ਝੰਡੇ ਦਿਖਾਏ ਸੀ। ਉਸੇ ਤਰ੍ਹਾਂ ਅੱਜ ਪਰਨੀਤ ਕੌਰ ਦਾ ਵੀ ਕਿਸਾਨਾਂ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ।