More
    HomePunjabi Newsਦਿੱਲੀ ਵੱਲ ਵਧ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਰੋਕਿਆ

    ਦਿੱਲੀ ਵੱਲ ਵਧ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਰੋਕਿਆ

    ਹਰਿਆਣਾ ਪੁਲਿਸ ਨੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਦਾਗੇ, ਕਈ ਕਿਸਾਨ ਹੋਏ ਜ਼ਖਮੀ

    ਸ਼ੰਭੂ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ਤੋਂ 101 ਕਿਸਾਨਾਂ ਦਾ ਜਥਾ ਅੱਜ ਦਿੱਲੀ ਲਈ ਰਵਾਨਾ ਹੋਇਆ ਪ੍ਰੰਤੂ ਘੱਗਰ ਨਦੀ ਦੇ ਪੁਲ ’ਤੇ ਹਰਿਆਣਾ ਪੁਲਿਸ ਨੇ ਕਿਸਾਨਾਂ ਦੇ ਜਥੇ ਨੂੰ ਰੋਕ ਦਿੱਤਾ। ਇਥੇ ਕਾਫੀ ਸਮੇਂ ਤੱਕ ਕਿਸਾਨਾਂ ਅਤੇ ਪੁਲਿਸ ਅਧਿਕਾਰੀਆਂ ਦਰਮਿਆਨ ਬਹਿ ਹੋਈ। ਇਸ ਤੋਂ ਬਾਅਦ ਕਿਸਾਨਾਂ ਨੇ ਇਥੇ ਲੱਗੀ ਜਾਲੀ ਨੂੰ ਪੁੱਟਣ ਦੀ ਕੋਸ਼ਿਸ਼ ਕੀਤੀ ਅਤੇ ਹਰਿਆਣਾ ਪੁਲਿਸ ਨੇ ਕਿਸਾਨਾ ’ਤੇ ਅੱਥਰੂ ਗੈਸ ਦੇ ਗੋਲੇ ਦਾਗ ਦਿੱਤੇ। ਇਸ ਦੌਰਾਨ 9 ਕਿਸਾਨ ਜਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਕਿਸਾਨਾਂ ਦਾ ਆਰੋਪ ਹੈ ਕਿ ਹਰਿਆਣਾ ਪੁਲਿਸ ਨੇ ਰਾਕੇਟ ਲਾਂਚਰ ਰਾਹੀਂ ਬੰਬ ਅਤੇ ਗੋਲੀਆਂ ਚਲਾ ਰਹੀ ਹੈ।

    ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦੋ ਵਾਰ ਹਰਿਆਣਾ ਪੁਲਿਸ ਨੇ ਕਿਸਾਨ ਜਥਿਆਂ ਨੂੰ ਅੱਗੇ ਨਹੀਂ ਸੀ ਵਧਣ ਦਿੱਤਾ। ਉਧਰ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ ਹੈ ਅਤੇ ਉਨ੍ਹਾਂ ਦੀ ਸਿਹਤ ਵਿਚ ਕਾਫੀ ਗਿਰਾਵਟ ਆ ਚੁੱਕੀ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੂਰਾ ਦੇਸ਼ ਚਿੰਤਤ ਹੈ ਪਰ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀ ਕੋਈ ਚਿੰਤਾ ਨਹੀਂ।

    RELATED ARTICLES

    Most Popular

    Recent Comments