ਅੰਮ੍ਰਿਤਸਰ ਵਿੱਚ ਅੱਜ ਕਿਸਾਨਾਂ ਵੱਲੋਂ ਸ਼ਹਿਰ ਨੂੰ ਮੁਕੰਮਲ ਤੌਰ ’ਤੇ ਜਾਮ ਕੀਤਾ ਗਿਆ। ਕਿਸਾਨ ਜਥੇਬੰਦੀਆਂ ਨੇ ਸ਼ਹਿਰ ਦੀ ਜੀਵਨ ਰੇਖਾ ਭੰਡਾਰੀ ਪੁਲ ’ਤੇ ਧਰਨਾ ਦਿੱਤਾ। ਬੀਤੇ ਕੱਲ੍ਹ ਇੱਕ ਮਕਾਨ ਦੀ ਕੁਰਕੀ ਕਰਨ ਗਏ ਪੁਲਿਸ ਅਤੇ ਪ੍ਰਸ਼ਾਸਨ ਨਾਲ ਕਿਸਾਨਾਂ ਦੀ ਹੱਥੋਪਾਈ ਹੋ ਗਈ ਸੀ, ਜਿਸ ਤੋਂ ਬਾਅਦ ਅੱਜ ਕਿਸਾਨਾਂ ਨੇ ਕਰੀਬ ਚਾਰ ਘੰਟੇ ਸੜਕ ਜਾਮ ਕਰ ਦਿੱਤੀ।
ਕਿਸਾਨ ਜਥੇਬੰਦੀਆਂ ਨੇ ਅੰਮ੍ਰਿਤਸਰ ਵਿੱਚ ਲਗਾਇਆ ਧਰਨਾ, ਪੁਲਿਸ ਨਾਲ ਝੜਪ
RELATED ARTICLES