ਫਗਵਾੜਾ ਹਾਈਵੇਅ ‘ਤੇ ਕਿਸਾਨਾਂ ਦਾ ਭਾਰੀ ਧਰਨਾ ਪ੍ਰਦਰਸ਼ਨ, ਦੇਖੋ ਮੌਕੇ ਦੀਆਂ ਤਸਵੀਰਾਂ

ਪੰਜਾਬੀ ਡੈਸਕ:– ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਨਾ ਮਿਲਣ ਦੇ ਰੋਹ ਵਿੱਚ ਅੱਜ ਕਿਸਾਨਾਂ ਨੇ ਫਗਵਾੜਾ ਦੇ ਸ਼ੂਗਰ ਮਿੱਲ ਚੌਕ ਵਿਖੇ ਧਰਨਾ ਦਿੱਤਾ ਅਤੇ ਹਾਈਵੇਅ ਜਾਮ ਕਰ ਦਿੱਤਾ। ਕਿਸਾਨ ਆਗੂ ਪਾਲਾ ਮੌਲੀ, ਇੰਦਰਜੀਤ ਕਲਿਆਣ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨ ਮੌਕੇ ’ਤੇ ਪਹੁੰਚੇ ਅਤੇ ਹਾਈਵੇਅ ਜਾਮ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜਮਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪ੍ਰਸ਼ਾਸਨ ਦੀ ਤਰਫੋਂ, ਐਸ. ਪੀ ਸਰਬੀਤ ਸਿੰਘ, ਡੀ.ਐੱਸ. ਪੀ. ਪਰਮਜੀਤ ਸਿੰਘ ਅਤੇ ਨਾਇਬ ਤਹਿਸੀਲਦਾਰ ਪਵਨ ਕੁਮਾਰ ਮੌਕੇ ‘ਤੇ ਪਹੁੰਚੇ।

ਪ੍ਰਸ਼ਾਸਨ ਦੀ ਤਰਫੋਂ ਕਿਸਾਨਾਂ ਨਾਲ ਗੱਲ ਕਰਦਿਆਂ ਜਾਮ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ ਪਰ ਬਹਿਰਹਾਲ ਕਿਸਾਨ ਆਪਣੀਆਂ ਮੰਗਾਂ ’ਤੇ ਅੜੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ, ਉਨ੍ਹਾਂ ਨੂੰ ਝੋਨੇ ਦੇ ਸੀਜ਼ਨ ਅਤੇ ਬਿਜਲੀ ਕੱਟਾਂ ਕਾਰਨ ਬਹੁਤ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ, ਇਸ ਲਈ ਬਿਜਲੀ ਦੀ ਸਪਲਾਈ ਨਿਰੰਤਰ ਦਿੱਤੀ ਜਾਵੇ। ਦੂਜੇ ਪਾਸੇ ਕਿਸਾਨਾਂ ਦੀ ਤਰਫੋਂ ਹਾਈਵੇਅ ’ਤੇ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਲੰਬਾ ਜਾਮ ਲੱਗਿਆ ਹੋਇਆ ਹੈ। ਇਸ ਦੌਰਾਨ ਜਾਮ ਵਿਚ ਫਸੇ ਲੋਕਾਂ ਦਾ ਕਹਿਣਾ ਹੈ ਕਿ, ਸਰਕਾਰ ਨੂੰ ਤੁਰੰਤ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ।

MUST READ