ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਨੇ 8 ਜੂਨ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਪ੍ਰਦਰਸ਼ਨ ਅਤੇ ਪੁਤਲਾ ਦਹਨ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਆਲ ਇੰਡੀਆ ਕਿਸਾਨ ਮਜ਼ਦੂਰ ਮੋਰਚਾ (KMM) ਦੀ ਗਵਾਲਿਯਰ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ ਸੀ। ਉਨ੍ਹਾਂ ਮੁਤਾਬਕ ਪੰਜਾਬ ਸਮੇਤ ਕਈ ਸੂਬਿਆਂ ਵਿੱਚ ਪ੍ਰਦਰਸ਼ਨ ਹੋਣਗੇ ਅਤੇ ਪੰਜਾਬ ਦੇ 17 ਜ਼ਿਲ੍ਹਿਆਂ ਤੋਂ ਪੁਤਲਾ ਦਹਨ ਦੀਆਂ ਸੂਚਨਾਵਾਂ ਮਿਲ ਚੁੱਕੀਆਂ ਹਨ।
8 ਜੂਨ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਵੱਡਾ ਪ੍ਰਦਰਸ਼ਨ, ਕਈ ਜ਼ਿਲ੍ਹਿਆਂ ਵਿੱਚ ਪੁਤਲੇ ਫੂਕਣ ਦੀ ਤਿਆਰੀ
RELATED ARTICLES


