ਕਿਸਾਨਾਂ ਵਲੋਂ ਕਲ ਤੋਂ ਰੋਕੀਆਂ ਜਾਣਗੀਆਂ ਪੰਜਾਬ ਵਿੱਚ ਟ੍ਰੇਨਾਂ

ਜਲੰਧਰ: ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ‘ਤੇ ਕਿਸਾਨਾਂ ਨੇ ਗੁੱਸੇ ਦਾ ਪ੍ਰਗਟਾਵਾ ਕੀਤਾ ਹੈ। ਕਿਸਾਨਾਂ ਨੇ ਐਲਾਨ ਕੀਤਾ ਕਿ ਰੇਲ ਗੱਡੀਆਂ ਨੂੰ ਇੱਕ ਵਾਰ ਫਿਰ ਰੋਕਿਆ ਜਾਵੇਗਾ। ਇਸ ਦੌਰਾਨ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਭਲਕੇ ਯਾਨੀ 29 ਜਨਵਰੀ ਨੂੰ ਸੂਬੇ ਦੇ 12 ਜ਼ਿਲ੍ਹਿਆਂ ਵਿੱਚ 14 ਥਾਵਾਂ ‘ਤੇ 3 ਘੰਟੇ ਰੇਲ ਗੱਡੀਆਂ ਰੋਕੀਆਂ ਜਾਣਗੀਆਂ।
ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ

ਜਲੰਧਰ ਤੇ ਕਪੂਰਥਲਾ, ਜਲੰਧਰ ਕੈਂਟ, ਅੰਮ੍ਰਿਤਸਰ ਦੇਵੀਦਾਸਪੁਰਾ (ਜੰਡਿਆਲਾ ਗੁਰੂ), ਗੁਰਦਾਸਪੁਰ ਰੇਲਵੇ ਸਟੇਸ਼ਨ, ਤਰਨਤਾਰਨ ਖਡੂਰ ਸਾਹਿਬ ਸਟੇਸ਼ਨ, ਪੱਟੀ ਸਟੇਸ਼ਨ, ਤਰਨਤਾਰਨ ਰੇਲਵੇ ਸਟੇਸ਼ਨ, ਗੁਰਦਾਸਪੁਰ ਬਟਾਲਾ ਰੇਲਵੇ ਸਟੇਸ਼ਨ, ਫ਼ਿਰੋਜ਼ਪੁਰ ਬਸਤੀ ਟਾਂਕਾ। ਗੱਡੀਆਂ ਵਾਲੀ, ਗੁਰੂ ਹਰ ਸਰਾਏ, ਮੋਗਾ ਰੇਲਵੇ ਸਟੇਸ਼ਨ, ਮੁਕਤਸਰ ਮਲੋਟ ਰੇਲਵੇ ਸਟੇਸ਼ਨ, ਫਾਜ਼ਿਲਕਾ ਰੇਲਵੇ ਸਟੇਸ਼ਨ, ਮਾਨਸਾ ਰੇਲਵੇ ਸਟੇਸ਼ਨ, ਹੁਸ਼ਿਆਰਪੁਰ ਟਾਂਡਾ ਰੇਲਵੇ ਸਟੇਸ਼ਨ ਅਤੇ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਰੁਕੀਆਂ ਜਾਣਗੀਆਂ।

MUST READ