ਕਿਸਾਨਾਂ ਦੀ ਦੋ ਟੂਕ, ਜਦ ਤਕ ਖੇਤੀ ਕਨੂੰਨ ਨਹੀ ਹੁੰਦੇ ਰੱਦ, ਕਿਸਾਨ ਨਹੀਂ ਮਨਾਉਣਗੇ ਆਜ਼ਾਦੀ ਦਿਵਸ, ਕੱਢੀ ਟਰੈਕਰ ਰੈਲੀ

ਜਿੱਥੇ ਅੱਜ ਇਕ ਪਾਸੇ ਪੂਰੇ ਦੇਸ਼ ‘ਚ ਅਜ਼ਾਦੀ ਦਿਹਾੜੇ ਦੇ ਜਸ਼ਨ ਮਨਾਏ ਜਾ ਰਹੇ ਹਨ ਉੱਥੇ ਹੀ ਦੂਜੇ ਪਾਸੇ ਗੁਰਦਾਸਪੁਰ ਅਤੇ ਪੰਜਾਬ ਦੇ ਵੱਖ ਵੱਖ ਜ਼ਿਲਿਆਂ ‘ਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ। ਇਹ ਮਾਰਚ ਕਿਸਾਨਾਂ ਵੱਲੋਂ ਕੇਂਦਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕੱਢਿਆ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਜਿੰਨਾਂ ਸਮਾਂ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ ਕਿਸਾਨ ਅਜ਼ਾਦੀ ਦਿਹਾੜਾ ਨਹੀਂ ਮਨਾਉਣਗੇ ਅਤੇ ਕਿਸਾਨਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ ਉਨ੍ਹਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਉਨ੍ਹਾਂ ਦੀ ਮੰਗ ਨੂੰ ਅਣਗੌਲਿਆ ਕਰ ਰਹੀ ਹੈ। ਇਸ ਲਈ ਉਹ ਅਜ਼ਾਦੀ ਦਿਹਾੜੇ ਮੌਕੇ ਗੁਰਦਾਸਪੁਰ ‘ਚ ਵੱਡੀ ਗਿਣਤੀ ‘ਚ ਇਕੱਠੇ ਹੋ ਕੇ ਟਰੈਕਟਰਾਂ ਉਤੇ ਤਿਰੰਗਾ ਝੰਡਾ ਲਾ ਕੇ ਟਰੈਕਟਰ ਮਾਰਚ ਕਰ ਰਹੇ ਹਨ ਅਤੇ ਕੇਂਦਰ ਸਰਕਾਰ ਖਿਲਾਫ਼ ਰੋਸ ਜ਼ਾਹਰ ਕਰ ਰਹੇ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਕਿਸਾਨਾਂ ਦੇ ਖੇਤੀ ਕਾਨੂੰਨ ਰੱਦ ਹੋਣਗੇ ਤਾਂ ਉਦੋਂ ਹੀ ਸਾਨੂੰ ਅਜ਼ਾਦੀ ਮਿਲੇਗੀ।

MUST READ