ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਆ ਰਹੇ ਹਨ। ਭਾਜਪਾ ਨੇ ਆਪਣੀਆਂ ਰੈਲੀਆਂ ਪਟਿਆਲਾ, ਗੁਰਦਾਸਪੁਰ ਅਤੇ ਜਲੰਧਰ ਵਿੱਚ ਤੈਅ ਕੀਤੀਆਂ ਹਨ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦਾ ਵਿਰੋਧ ਕਰਨ ਦੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ, ਜਿਸ ਲਈ ਕਿਸਾਨ ਯੂਨੀਅਨਾਂ ਨੇ ਹੰਗਾਮੀ ਮੀਟਿੰਗ ਬੁਲਾਈ ਹੈ। ਇਨ੍ਹਾਂ ‘ਚ ਪੀ.ਐੱਮ ਦੇ ਖਿਲਾਫ ਪ੍ਰਦਰਸ਼ਨ ਦੇ ਫੈਸਲੇ ‘ਤੇ ਵਿਚਾਰ ਕਰਕੇ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕਰਨਗੇ ਕਿਸਾਨ, ਬਣਾਈ ਰਣਨੀਤੀ
RELATED ARTICLES