ਪੰਜਾਬ ਮੁੱਖ ਮੰਤਰੀ ਨੂੰ ਡਰ, ਕਿਹਾ- ਅੰਦੋਲਨ ਹੇਠ ਪਾਕਿਸਤਾਨ ਦੇ ਸਕਦਾ ਸਾਜਿਸ਼ ਨੂੰ ਅੰਜਾਮ
ਪੰਜਾਬੀ ਡੈਸਕ :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਪੰਜਾਬ ਭਵਨ ਵਿੱਚ ਕਿਸਾਨ ਅੰਦੋਲਨ ਬਾਰੇ ਸਰਬ ਪਾਰਟੀ ਮੀਟਿੰਗ ਵਿੱਚ ਕਿਹਾ ਕਿ, ਅੰਦੋਲਨ ਦੇ ਪਰਦੇ ਹੇਠ ਪਾਕਿਸਤਾਨ ਸਾਜ਼ਿਸ਼ ਰਚ ਸਕਦਾ ਹੈ। ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ, ਪਾਕਿਸਤਾਨ ਵੱਲੋਂ ਦਿੱਤੀ ਧਮਕੀ ਨੂੰ ਮਾਮੂਲੀ ਨਾ ਸਮਝਿਆ ਜਾਵੇ। ਸਥਿਤੀ ਵਿਗੜਨ ਤੋਂ ਪਹਿਲਾਂ ਇਸ ਮਾਮਲੇ ਨੂੰ ਸਾਂਝੇ ਤੌਰ ‘ਤੇ ਹੱਲ ਕਰਨਾ ਲਾਜਮੀ ਹੈ।

ਕੈਪਟਨ ਨੇ ਕਿਹਾ ਕਿ, ਉਨ੍ਹਾਂ ਦੀ ਸਰਕਾਰ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਵਿਧਾਨ ਸਭਾ ਵਿੱਚ ਰਾਜ ਸੋਧ ਬਿੱਲ ਨੂੰ ਦੁਬਾਰਾ ਪੇਸ਼ ਕਰੇਗੀ, ਕਿਉਂਕਿ ਰਾਜਪਾਲ ਦੁਆਰਾ ਪਹਿਲਾਂ ਪਾਸ ਕੀਤੇ ਗਏ ਬਿੱਲਾਂ ਨੂੰ ਰਾਸ਼ਟਰਪਤੀ ਨੂੰ ਨਹੀਂ ਭੇਜਿਆ ਗਿਆ ਸੀ। ਸੰਵਿਧਾਨ ਮੁਤਾਬਿਕ ਜੇ ਵਿਧਾਨ ਸਭਾ ਵਲੋਂ ਦੋ ਵਾਰ ਬਿੱਲਾਂ ਨੂੰ ਪਾਸ ਕੀਤਾ ਜਾਂਦਾ ਹੈ ਤਾਂ ਰਾਜਪਾਲ ਨੂੰ ਉਨ੍ਹਾਂ ਨੂੰ ਰਾਸ਼ਟਰਪਤੀ ਕੋਲ ਭੇਜਣਾ ਹੁੰਦਾ ਹੈ।ਸੂਬਿਆਂ ਨੂੰ ਸੰਵਿਧਾਨ ਦੀ ਧਾਰਾ 254 ਏ ਤਹਿਤ ਕਾਨੂੰਨਾਂ ‘ਚ ਸੋਧ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਕੈਪਟਨ ਨੇ ਕਿਹਾ ਕਿ, ਉਹ ਦੁਬਾਰਾ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਲਈ ਸਮਾਂ ਕੱਢਣਗੇ ਅਤੇ ਪ੍ਰਧਾਨ ਮੰਤਰੀ ਦੇ ਸੁਝਾਅ ‘ਤੇ ਉਹ ਖੇਤੀਬਾੜੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਨਿਰੰਤਰ ਸੰਪਰਕ ਵਿੱਚ ਹਨ।

ਇਸ ਤੋਂ ਇਲਾਵਾ, ਕੈਪਟਨ ਨੇ ਕਿਹਾ ਕਿ, ਸੁਰੱਖਿਆ ਖ਼ਤਰੇ ‘ਤੇ ਉਨ੍ਹਾਂ ਦਾ ਧਿਆਨ, ਉਨ੍ਹਾਂ ਦੀ ਪੰਜਾਬ ਪ੍ਰਤੀ ਗੰਭੀਰ ਚੁਣੌਤੀਆਂ ਪ੍ਰਤੀ ਜਾਗਰੁਕਤਾ ਕਾਰਨ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਜਾਣਦੇ ਹੈ ਕਿ, ਸਰਹੱਦ ਪਾਰ ਤੋਂ ਸੂਬੇ ਵਿੱਚ ਕਿੰਨੇ ਡਰੋਨ, ਹਥਿਆਰ, ਅਸਲੇ ਦੀ ਸਮਗਲਿੰਗ ਕੀਤੀ ਜਾਂਦੀ ਹੈ। ਸਾਨੂੰ ਪੰਜਾਬ ਦੀ ਏਕਤਾ ਦੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਜੇ ਇੱਥੇ ਸ਼ਾਂਤੀ ਨਹੀਂ ਹੈ ਤਾਂ ਕੋਈ ਉਦਯੋਗ ਨਹੀਂ ਕੀਤਾ ਜਾ ਸਕੇਗਾ।
ਮ੍ਰਿਤਕ ਕਿਸਾਨਾਂ ਦੇ ਕਰਜੇ ਮੁਆਫ ਕੀਤੇ ਜਾਣਗੇ : ਕੈਪਟਨ
ਮੀਟਿੰਗ ਵਿੱਚ ਕੈਪਟਨ ਨੇ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੇ ਸੁਝਾਅ ‘ਤੇ ਅਮਲ ਕਰਨ ਦਾ ਵਾਅਦਾ ਕਰਦਿਆਂ ਕਿਹਾ ਕਿ, ਸੂਬਾ ਸਰਕਾਰ ਕਿਸਾਨੀ ਲਹਿਰ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਕਰਜ਼ਾ ਮੁਆਫੀ ਲਈ ਰਾਹਤ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ, ਇਸ ਮੀਟਿੰਗ ਨੂੰ ਇੱਕ ਸਹਿਮਤੀ ਬਣਾਉਣ ਅਤੇ ਸੰਦੇਸ਼ ਦੇਣ ਲਈ ਸੱਦਿਆ ਗਿਆ ਹੈ ਕਿ ਪੂਰਾ ਪੰਜਾਬ ਅੰਦੋਲਨਕਾਰੀ ਕਿਸਾਨਾਂ ਦੇ ਨਾਲ ਹੈ।