Sunday, July 7, 2024
HomePunjabi Newsਸਾਧੂ ਸਿੰਘ ਧਰਮਸੋਤ ਨੂੰ 5 ਜੂਨ ਤੱਕ ਅੰਤਿ੍ਮ ਜ਼ਮਾਨਤ

ਸਾਧੂ ਸਿੰਘ ਧਰਮਸੋਤ ਨੂੰ 5 ਜੂਨ ਤੱਕ ਅੰਤਿ੍ਮ ਜ਼ਮਾਨਤ

ਧਰਮਸੋਤ ਨੂੰ 6 ਜੂਨ ਨੂੰ ਕਰਨਾ ਪਵੇਗਾ ਸਮਰਪਣ

ਚੰਡੀਗੜ੍ਹ/ਬਿਊਰੋ ਨਿਊਜ਼ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਹਿਰਾਸਤ ’ਚ ਮੌਜੂਦ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਰਜ਼ ’ਤੇ ਚੋਣ ਪ੍ਰਚਾਰ ਲਈ ਪੰਜ ਜੂਨ ਤੱਕ ਅੰਤਿ੍ਮ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ਨੇ ਹੁਕਮ ਵਿਚ ਸਪੱਸ਼ਟ ਕੀਤਾ ਕਿ ਇਸ ਦੌਰਾਨ ਧਰਮਸੋਤ ਵਿਦੇਸ਼ ਨਹੀਂ ਜਾ ਸਕਣਗੇ। ਜ਼ਿਕਰਯੋਗ ਹੈ ਕਿ ਜੰਗਲਾਤ ਮੰਤਰੀ ਰਹਿੰਦਿਆਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਈਡੀ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗਿ੍ਫ਼ਤਾਰ ਕੀਤਾ ਸੀ।

ਧਰਮਸੋਤ ’ਤੇ ਆਰੋਪ ਹਨ ਕਿ ਕਾਂਗਰਸ ਸ਼ਾਸਨ ਕਾਲ ਵਿਚਾਲੇ ਉਨ੍ਹਾਂ ਦੀ ਜੰਗਲਾਤ ਮੰਤਰੀ ਰਹਿੰਦੇ ਹੋਏ ਆਮਦਨ 2.37 ਕਰੋੜ ਰੁਪਏ ਸੀ ਜਦਕਿ ਉਨ੍ਹਾਂ ਨੇ 8.76 ਕਰੋੜ ਰੁਪਏ ਖ਼ਰਚ ਕੀਤੇ ਸਨ। ਆਮਦਨ ਤੋਂ ਵੱਧ ਖ਼ਰਚ ਉਨ੍ਹਾਂ ਨੇ ਕਿਨ੍ਹਾਂ ਸਰੋਤਾਂ ਰਾਹੀਂ ਕੀਤਾ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫ਼ਿਲਹਾਲ ਧਰਮਸੋਤ ਨੂੰ 5 ਜੂਨ ਤੱਕ ਅੰਤਿ੍ਮ ਜ਼ਮਾਨਤ ਦੇ ਦਿੱਤੀ ਹੈ।

RELATED ARTICLES

Most Popular

Recent Comments