ਚੰਡੀਗੜ: ਪੰਜਾਬ ਦੇ ਖ਼ਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨਾਲ ਸਦਾ ਬਦਲਾਖੋਰੀ ਭਰੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਕਦੇ ਪਾਣੀ ਦੇ ਹੱਕਾਂ ਦਾ ਮੁੱਦਾ, ਕਦੇ ਝੋਨੇ ਦੀ ਖ਼ਰੀਦ ਤੋਂ ਪਿਛੇ ਹਟਣਾ ਅਤੇ ਹੁਣ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜਗ੍ਹਾ ਮੁਹੱਈਆ ਕਰਵਾਉਣ ਦੀ ਸਾਜਿਸ਼ ਕੀਤੀ ਜਾ ਰਹੀ ਹੈ। ਚੀਮਾ ਨੇ ਆਖਿਆ ਕਿ ਪਿਛਲੀਆਂ ਸਰਕਾਰਾਂ ਚੰਡੀਗੜ੍ਹ ਦੇ ਮਾਮਲੇ ਵਿੱਚ ਪੰਜਾਬ ਦੇ ਹਿੱਤ ਨਹੀਂ ਸੁਰੱਖਿਅਤ ਕਰ ਸਕੀਆਂ। ਉਨ੍ਹਾਂ ਜ਼ੋਰ ਦਿਤਾ ਕਿ ਹਰਿਆਣਾ ਨੂੰ ਆਪਣੀ ਵਿਧਾਨ ਸਭਾ ਪੰਚਕੂਲਾ ਵਿੱਚ ਬਣਾਉਣੀ ਚਾਹੀਦੀ ਹੈ।
ਖ਼ਜਾਨਾ ਮੰਤਰੀ ਹਰਪਾਲ ਚੀਮਾ ਨੇ ਕੇਂਦਰ ਸਰਕਾਰ ਤੇ ਬਦਲਾਖੋਰੀ ਦੀ ਨੀਤੀ ਕਰਨ ਦਾ ਲਾਇਆ ਦੋਸ਼
RELATED ARTICLES