ਜਾਣੋ ਕਿਸਦੇ ਕਹੇ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੂੰ ਪੰਜਾਬ ਯਾਤਰਾ ਦਾ ਦੌਰਾ ਕਰਨਾ ਪਿਆ ਰੱਦ

ਪੰਜਾਬ ਅੰਦਰ ਚੋਣਾਂ ਦਾ ਮਹੌਲ ਭਖਿਆ ਹੋਇਆ ਹੈ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 100 ਹਲਕਾ 100 ਦਿਨ ਦੇ ਤਹਿਤ ਵੱਲੋਂ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਦੇ ਤਹਿਤ ਸੁਖਬੀਰ ਸਿੰਘ ਬਾਦਲ ਵੱਲੋਂ ਅਲੱਗ ਅਲੱਗ ਥਾਵਾਂ ਤੇ ਕਈ ਪ੍ਰੋਗਰਾਮ ਰੱਖੇ ਹੋਏ ਹਨ ਇਸ ਕੜੀ ਤਹਿਤ ਅੱਜ ਉਨ੍ਹਾਂ ਵੱਲੋਂ ਲੌਂਗੋਵਾਲ ਦਾ ਦੌਰਾ ਕਰਨਾ ਸੀ ਪਰਤੂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਵੱਲੋਂ ਐਮਰਜੰਸੀ ਸੱਦੇ ਕਾਰਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਾ ਆਪਣਾ ਦੌਰਾ ਰੱਦ ਕਰਨਾ ਪਿਆ।


ਦੱਸ ਦਈਏ ਕਿ ਸੁਖਬੀਰ ਬਾਦਲ ਨੇ ਆਪਣੀ ਮੁਹਿੰਮ ਦੀ ਸ਼ੁਰੂਆਤ ਜ਼ੀਰਾ ਤੋਂ ਕੀਤੀ ਸੀ ਅੱਜ ਆਪਣੀ ਮੁਹਿੰਮ ਦਾ ਦੂਜਾ ਦਿਨ ਸੀ ਪਰੰਤੂ ਪ੍ਰਕਾਸ਼ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਕਿਸੇ ਜ਼ਰੂਰੀ ਕਾਰਨਾਂ ਕਰਕੇ ਵਾਪਸ ਸੱਦ ਲਿਆ ਗਿਆ ਹੈ।

MUST READ