ਜਾਣੋ ਕਿਥੇ ਕੋਰੋਨਾ ਦਾ ਇੱਕ ਮਾਮਲਾ ਸਾਹਮਣੇ ਆਉਣ ਤੇ ਲਗਾ ਦਿੱਤਾ ਪੂਰੇ ਦੇਸ਼ ‘ਚ ਲਾਕ ਡਾਊਨ
ਕੋਰੋਨਾ ਵਾਇਰਸ ਨੇ ਕਿਸ ਕਦਰ ਪੁਰੀ ਦੁਨੀਆ ਚ ਆਪਣਾ ਕਹਿਰ ਬਰਸਾਇਆ ਹੈ । ਉਸਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ। ਕਿ ਨਿਊਜ਼ੀਲੈਂਡ ਦੇ ਆਕਲੈਂਡ ਵਿਚ ਕੋਰੋਨਾ ਵਾਇਰਸ ਦਾ ਇਕ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਜੈਸਿੰਡ ਆਰਡਰਨ ਨੇ ਪੂਰੇ ਦੇਸ਼ ਵਿਚ ਲਾਕਡਾਊਨ ਦਾ ਐਲਾਨ ਕਰ ਦਿੱਤਾ ਹੈ। ਇਕ ਪ੍ਰੈਸ ਕਾਨਫਰੰਸ ਵਿਚ ਜੈਸਿੰਡਾ ਆਰਡਰਨ ਨੇ ਕਿਹਾ ਕਿ ਆਕਲੈਂਡ ਵਿਚ ਪੂਰੇ ਸੱਤ ਦਿਨਾਂ ਦੀ ਤਾਲਾਬੰਦੀ ਰਹੇਗੀ। ਇਸ ਦੇ ਨਾਲ ਹੀ ਦੂਜੇ ਸ਼ਹਿਰਾਂ ਵਿਚ ਤਾਲਾਬੰਦੀ ਤਿੰਨ ਦਿਨਾਂ ਲਈ ਹੋਵੇਗੀ, ਜੋ ਅੱਜ ਰਾਤ ਤੋਂ ਲਾਗੂ ਹੋ ਜਾਵੇਗਾ।
ਉਹਨਾਂ ਨੇ ਸਾਰਿਆਂ ਨੂੰ ਘਰ ਤੋਂ ਕੰਮ ਕਰਨ ਦੀ ਸਲਾਹ ਦਿੱਤੀ ਹੈ। ਤਾਲਾਬੰਦੀ ਦੌਰਾਨ ਸਾਰੇ ਸਕੂਲ ਅਤੇ ਕਾਲਜ ਵੀ ਬੰਦ ਰਹਿਣਗੇ। ਨਿਊਜ਼ੀਲੈਂਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਆਕਲੈਂਡ ਵਿਚ ਪਾਏ ਗਏ ਇਕ ਸੰਕਰਮਿਤ ਵਿਚ ਕੋਰੋਨਾ ਦੇ ਡੈਲਟਾ ਪਲੱਸ ਰੂਪ ਦੇ ਲੱਛਣ ਹਨ। ਹਾਲਾਂਕਿ ਇਸ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ।
ਦੱਸ ਦਈਏ ਕਿ ਨਿਊਜ਼ੀਲੈਂਡ ਨੇ ਵੱਡੇ ਪੱਧਰ ‘ਤੇ ਵਾਇਰਸ ਨੂੰ ਕੰਟਰੋਲ ਕੀਤਾ ਹੈ। ਇਹੀ ਕਾਰਨ ਹੈ ਕਿ ਮਹਾਂਮਾਰੀ ਦੌਰਾਨ ਦੇਸ਼ ਦੀ ਆਰਥਿਕਤਾ ਤੇਜ਼ੀ ਨਾਲ ਠੀਕ ਹੋ ਗਈ ਹੈ। ਹਾਲਾਂਕਿ ਨਿਊਜ਼ੀਲੈਂਡ ਵਿਚ ਕੋਰੋਨਾ ਟੀਕਾਕਰਨ ਦੀ ਰਫ਼ਤਾਰ ਬਹੁਤ ਹੌਲੀ ਹੈ। ਜ਼ਿਕਰਯੋਗ ਹੈ ਕਿ ਨਿਊਜ਼ੀਲੈਂਡ ਅਜਿਹਾ ਦੇਸ਼ ਹੈ ਜਿੱਥੇ ਸਭ ਤੋਂ ਪਹਿਲਾਂ ਲਾਕਡਾਊਨ ਖੋਲ੍ਹਿਆ ਗਿਆ ਸੀ।