ਜਾਣੋ ਹਰੀਸ਼ ਰਾਵਤ ਨੇ ਕਿਹਨਾਂ ਨੂੰ ਕਹਿ ਦਿੱਤਾ ਪੰਜ ਪਿਆਰੇ, ਜਿਸ ਕਰਕੇ ਛਿੜ ਗਿਆ ਨਵਾਂ ਵਿਵਾਦ

ਕਾਂਗਰਸ ਪਾਰਟੀ ਅਤੇ ਵਿਵਾਦ ਨਾਲ ਨਾਲ ਚੱਲ ਰਹੇ ਹਨ । ਹੁਣ ਹਰੀਸ਼ ਰਾਵਤ ਨੇ ਨਵਜੋਤ ਸਿੱਧੂ ਤੇ ਉਨ੍ਹਾਂ ਨਾਲ ਲਾਏ ਗਏ ਚਾਰ ਕਾਰਜਕਾਰੀ ਪ੍ਰਧਾਨਾਂ ਨੂੰ ਪੰਜ ਪਿਆਰੇ ਕਹਿ ਦਿੱਤਾ ਜਿਸ ਨਾਲ ਨਵਾਂ ਵਿਵਾਦ ਪੈਦਾ ਹੋ ਗਿਆ ਹੈ। ਸਿੱਧੂ ਤੇ ਹੋਰ ਆਗੂਆਂ ਨਾਲ ਮੀਟਿੰਗ ਪਿੱਛੋਂ ਦੇਰ ਸ਼ਾਮ ਰਾਵਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦੇ ਇਸ ਬਿਆਨ ’ਤੇ ਸ਼੍ਰੋਮਣੀ ਅਕਾਲੀ ਦਲ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।

ਪਾਰਟੀ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਇਹ ਕੋਈ ਮਜ਼ਾਕ ਵਾਲੀ ਗੱਲ ਨਹੀਂ। ਸਿੱਖ ਧਰਮ ’ਚ ਪੰਜ ਪਿਆਰਿਆਂ ਦਾ ਬਹੁਤ ਮਹੱਤਵ ਹੈ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੀਸ ਲੈ ਕੇ ਉਨ੍ਹਾਂ ਨੂੰ ਪੰਜ ਪਿਆਰਿਆਂ ਦੀ ਉਪਾਧੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਰਾਵਤ ਨੇ ਇਸ ਤਰ੍ਹਾਂ ਦੀਆਂ ਗੱਲਾਂ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਵਿਰੁੱਧ ਕੇਸ ਦਰਜ ਹੋਣਾ ਚਾਹੀਦਾ ਹੈ।

MUST READ