ਜਾਣੋ, ਨਵਜੋਤ ਸਿੱਧੂ ਕਿਉਂ ਪਿੱਛੇ ਪਏ ਕੈਪਟਨ ਦੇ
ਪੰਜਾਬੀ ਡੈਸਕ:- ਕਾਂਗਰਸੀ ਨੇਤਾ ਨਵਜੋਤ ਸਿੱਧੂ ਇਨ੍ਹਾਂ ਦਿਨੀ ਕੈਪਟਨ ਦੇ ਹਰੇਕ ਫੈਸਲੇ ‘ਤੇ ਟਿੱਪਣੀ ਕਰਦੇ ਨਜ਼ਰ ਆ ਰਹੇ ਹਨ। ਹੁਣ ਇੱਕ ਵਾਰ ਫਿਰ ਸਿੱਧੂ ਨੇ ਸ਼ਨੀਵਾਰ ਨੂੰ ਪੰਜਾਬ ਮੁੱਖਮੰਤਰੀ ‘ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਾਇਆ ਕਿ, ਉਸ ਦੀ ਅਯੋਗਤਾ ਨੇ ਸੂਬਾ ਸਰਕਾਰ ਨੂੰ 2015 ਦੇ ਕੋਟਕਪੂਰਾ ਗੋਲੀਬਾਰੀ ਮਾਮਲੇ ‘ਚ ਹਾਈ ਕੋਰਟ ਦੇ ਫੈਸਲੇ ਨੂੰ ਸਵੀਕਾਰ ਕਰਨ ਲਈ ਮਜਬੂਰ ਕੀਤਾ। ਅੰਮ੍ਰਿਤਸਰੀ ਨੇਤਾ ਨੇ ਅੱਗੇ ਕਿਹਾ ਕਿ, ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਦਾ ਵਿਰੋਧ ਕਰ ਰਹੇ ਲੋਕਾਂ ‘ਤੇ ਗੋਲੀ ਚਲਾਉਣ ਵਾਲਿਆਂ ਦੀ ਜਾਂਚ ਲਈ ਬਣਾਈ ਨਵੀਂ ਕਮੇਟੀ ਦੀ ਸਮੇਂ ਸੀਮਾ ਮਿਲਣ ‘ਚ ਦੇਰੀ ਹੋਵੇਗੀ।

ਧਿਆਨ ਯੋਗ ਹੈ ਕਿ, ਹਾਈ ਕੋਰਟ ਵੱਲੋਂ ਪਿਛਲੇ ਮਹੀਨੇ ਜਾਂਚ ਰਿਪੋਰਟ ਰੱਦ ਕੀਤੇ ਜਾਣ ਤੋਂ ਬਾਅਦ ਸਿੱਧੂ ਆਪਣੀ ਹੀ ਪਾਰਟੀ ਦੀ ਸਰਕਾਰ ‘ਤੇ ਹਮਲਾਵਰ ਬਣ ਗਏ ਹਨ। ਇਸ ਤੋਂ ਪਹਿਲਾਂ ਉਸਨੇ ਕੈਪਟਨ ਅਮਰਿੰਦਰ ਸਿੰਘ ‘ਤੇ ਕੇਸ ਟਾਲਣ ਦਾ ਦੋਸ਼ ਲਾਇਆ ਸੀ। ਇਸ ਦੇ ਨਾਲ ਹੀ ਆਪਣੀ ਆਲੋਚਨਾ ‘ਤੇ ਪ੍ਰਤੀਕਰਮ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ, ਕਾਂਗਰਸ ਨੇਤਾ ਦੀ ਨਾਰਾਜ਼ਗੀ ਪੂਰੀ ਤਰ੍ਹਾਂ ਅਨੁਸ਼ਾਸਨਹੀਣ ਹੈ। ਉਨ੍ਹਾਂ ਸੰਕੇਤ ਦਿੱਤਾ ਕਿ, ਉਹ ‘ਆਪ’ ਵਿਚ ਜਾ ਸਕਦੇ ਹਨ। ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਨਿਰਦੇਸ਼ਾਂ ’ਤੇ ਸੀਨੀਅਰ ਆਈਪੀਐਸ ਅਧਿਕਾਰੀਆਂ ਨੂੰ ਸ਼ਾਮਲ ਕਰਕੇ ਤਿੰਨ ਮੈਂਬਰੀ ਜਾਂਚ ਟੀਮ ਦਾ ਗਠਨ ਕੀਤਾ ਹੈ। ਜਾਂਚ ਲਈ ਛੇ ਮਹੀਨਿਆਂ ਦੀ ਡੈੱਡਲਾਈਨ ਤੈਅ ਕੀਤੀ ਗਈ ਹੈ।