ਜਾਣੋ ਕਿਉਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਸਕੂਲ ਖੋਲ੍ਹਣੇ ਦੇ ਫੈਸਲੇ ਤੇ ਮੁੜ ਵਿਚਾਰਣ ਦੀ ਕਹਿ ਗੱਲ

ਪੰਜਾਬ ਚ ਸਰਕਾਰ ਵਲੋਂ 2 ਅਗਸਤ ਤੋਂ ਸਕੂਲ ਖੋਲ੍ਹਣੇ ਦਾ ਐਲਾਨ ਕੀਤਾ ਗਿਆ ਸੀ । ਪਰ ਲੁਧਿਆਣਾ ਅਤੇ ਕਈ ਹੋਰ ਜ਼ਿਲਿਆਂ ਚ ਬੱਚੇ ਕੋਰੋਨਾ ਪਾਜ਼ਿਟਿਵ ਆ ਗਏ ਜਿਸ ਤੋਂ ਬਾਅਦ ਇਹਨਾਂ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ। ਇਸੇ ਨੂੰ ਦੇਖਦਿਆਂ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਕਿਹਾ ਕਿ ਜਦੋਂ ਤਕ ਕੋਰੋਨਾ ਮੁਕੰਮਲ ਤੌਰ ‘ਤੇ ਖਤਮ ਨਹੀਂ ਹੋ ਜਾਂਦਾ, ਉਦੋਂ ਤਕ ਸਕੂਲ ਖੋਲ੍ਹਣ ਦੇ ਮਾਮਲੇ ਤੇ ਸੂਬਾ ਸਰਕਾਰ ਨੂੰ ਮੁੜ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬੱਚਿਆਂ ਦੀ ਜਿੰਦਗੀ ਬਹੁਤ ਅਹਿਮ ਹੈ, ਕੋਰੋਨਾ ਕਾਲ ਦੌਰਾਨ ਸਾਡੇ ਅਧਿਆਪਕਾਂ ਨੇ ਸਖ਼ਤ ਮਿਹਨਤ ਕੀਤੀ ਹੈ।

ਇਸ ਦੌਰਾਨ ਆਨਲਾਈਨ ਮੋਡ ਵਿਚ ਵਿੱਦਿਆ ਦਿੱਤੀ ਹੈ ਤੇ ਹਾਲੇ ਇਸ ਨੂੰ ਹੋਰ ਪ੍ਰਫੁੱਲਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੂੰ ਬੇਨਤੀ ਕਰਾਂਗਾਂ ਕਿ ਆਪਣੇ ਪਹਿਲੇ ਫੈਸਲੇ ‘ਤੇ ਮੁੜ ਵਿਚਾਰ ਕਰਨ। ਰਾਣਾ ਕੇਪੀ ਨੇ ਕਿਹਾ ਕਿ ਟੀਕਾਕਰਨ ਦੌਰਾਨ ਟੀਕਿਆਂ ਦੀ ਕਮੀ ਦੂਰ ਕੀਤੀ ਜਾ ਰਹੀ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰੀ ਸਿਹਤ ਮੰਤਰੀ ਨਾਲ ਮੁਲਾਕਾਤ ਕੀਤੀ ਹੈ। ਕੇਂਦਰੀ ਸਿਹਤ ਮੰਤਰੀ ਨੇ ਉਨ੍ਹਾਂ ਨੂੰ ਟੀਕਾਕਰਨ ਦੀ ਕਮੀ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ ਹੈ।


ਦੱਸ ਦਈਏ ਕਿ ਇਸ ਤੋਂ ਪਹਿਲਾਂ ਸਰਕਾਰ ਨੇ ਇਹ ਸਾਫ ਕਹਿ ਦਿੱਤਾ ਹੈ ਕਿ ਸਕੂਲ ਬੰਦ ਨਹੀਂ ਹੋਣਗੇ ।

MUST READ