ਦੀਪ ਸਿੱਧੂ ਅਤੇ ਪੰਜਾਬ ਦੇ ਗੈਂਗਸਟਰ ਲੱਖਾ ਸਿਧਾਣਾ ‘ਤੇ FIR ਦਰਜ

ਪੰਜਾਬੀ ਡੈਸਕ :- ਦਿੱਲੀ ਪੁਲਿਸ ਨੇ 26 ਜਨਵਰੀ, ਮੰਗਲਵਾਰ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ ਵਿੱਚ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ। ਦਿੱਲੀ ਪੁਲਿਸ ਨੇ ਲਾਲ ਕਿਲ੍ਹੇ ਦੀ ਹਿੰਸਾ ਦੀ ਐਫਆਈਆਰ ਵਿੱਚ ਪੰਜਾਬੀ ਅਦਾਕਾਰ ਦੀਪ ਸਿੱਧੂ ਅਤੇ ਪੰਜਾਬੀ ਗੈਂਗਸਟਰ ਲੱਖਾ ਸਿਧਾਣਾ ਨੂੰ ਨਾਮਜ਼ਦ ਕੀਤਾ ਹੈ। ਇਸਦੇ ਨਾਲ ਹੀ, ਦਿੱਲੀ ਗਣਤੰਤਰ ਦਿਵਸ ‘ਤੇ ਹੋਈ ਗੜਬੜੀ ‘ਚ ਇਨ੍ਹਾਂ ਦੋਵਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਬਹਿਰਹਾਲ ਦਿੱਲੀ ਪੁਲਿਸ ਨੇ ਕਿਸਾਨ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ‘ਤੇ ਦਰਜ ਐਫਆਈਆਰ ‘ਚ ਹੁਣ ਤੱਕ 37 ਕਿਸਾਨ ਨੇਤਾਵਾਂ ਦੇ ਨਾਮ ਸ਼ਾਮਿਲ ਕੀਤੇ ਹੈ। ਦਿੱਲੀ ਪੁਲਿਸ ਦੀ ਇਸ ਐਫਆਈਆਰ ‘ਚ ਕੁੱਲ 13 ਧਾਰਾਵਾਂ ਲਗਾਈਆਂ ਗਈਆਂ ਹਨ, ਜਿਨ੍ਹਾਂ ਵਿਚ ਅਪਰਾਧਿਕ ਸਾਜਿਸ਼, ਲੁੱਟ ਦੌਰਾਨ ਜਾਨਲੇਵਾ ਹਥਿਆਰ ਦੀ ਵਰਤੋਂ ਅਤੇ ਕਤਲ ਦੀ ਕੋਸ਼ਿਸ਼ ਵਰਗੀਆਂ ਗੰਭੀਰ ਧਾਰਾਵਾਂ ਸ਼ਾਮਲ ਹਨ।

MUST READ