More
    HomePunjabi Newsਜਲੰਧਰ ਦੇ ਆਦਮਪੁਰ ਏਅਰਪੋਰਟ ਤੋਂ 31 ਮਾਰਚ ਨੂੰ ਸ਼ੁਰੂ ਹੋਣਗੀਆਂ ਉਡਾਣਾਂ

    ਜਲੰਧਰ ਦੇ ਆਦਮਪੁਰ ਏਅਰਪੋਰਟ ਤੋਂ 31 ਮਾਰਚ ਨੂੰ ਸ਼ੁਰੂ ਹੋਣਗੀਆਂ ਉਡਾਣਾਂ

    ਦਿੱਲੀ, ਨਾਂਦੇੜ ਸਾਹਿਬ, ਬੰਗਲੁਰੂ, ਕੋਲਕਾਤਾ ਅਤੇ ਗੋਆ ਲਈ ਸ਼ੁਰੂ ਹੋਣਗੀਆਂ ਫਲਾਈਟਾਂ

    ਆਦਮਪੁਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਸਥਿਤ ਆਦਮਪੁਰ ਏਅਰਪੋਰਟ ਤੋਂ ਆਉਂਦੀ 31 ਮਾਰਚ ਨੂੰ ਉਡਾਣਾਂ ਸ਼ੁਰੂ ਹੋ ਜਾਣਗੀਆਂ। ਆਦਮਪੁਰ ਏਅਰ ਲਈ ਕੇਂਦਰ ਸਰਕਾਰ ਵੱਲੋਂ ਭੇਜਿਆ ਗਿਆ ਸਟਾਫ਼ ਵੀ ਪਹੁੰਚ ਗਿਆ ਹੈ, ਜਿਸ ਵੱਲੋਂ 31 ਮਾਰਚ ਤੋਂ ਸ਼ੁਰੂ ਹੋਣ ਵਾਲੀਆਂ ਉਡਾਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਆਦਮਪੁਰ ਏਅਰਪੋਰਟ ਤੋਂ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੰਗਲੁਰੂ, ਕੋਲਕਾਤਾ ਅਤੇ ਗੋਆ ਦੇ ਲਈ ਸ਼ੁਰੂ ਹੋਣ ਵਾਲੀਆਂ ਉਡਾਣਾਂ ਦੇ ਲਈ ਰੂਟ ਅਲਾਟ ਕਰ ਦਿੱਤੇ ਗਏ ਹਨ।

    ਇਸ ਤੋਂ ਪਹਿਲਾਂ ਇਸ ਏਅਰਪੋਰਟ ਨੂੰ ਲੰਘੀ 2 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤਾ ਜਾਣਾ ਸੀ ਪ੍ਰੰਤੂ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ’ਚ ਦੇਰੀ ਹੋਣ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ। ਪ੍ਰੰਤੂ ਹੁਣ ਇਕ ਹਫ਼ਤੇ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਦੇ ਕਈ ਏਅਰਪੋਰਟਾਂ ਦਾ ਵਰਚੂਅਲੀ ਉਦਘਾਟਨ ਕੀਤਾ ਸੀ ਜਿਨ੍ਹਾਂ ਵਿਚ ਆਦਮਪੁਰ ਦਾ ਏਅਰਪੋਰਟ ਵੀ ਸ਼ਾਮਲ ਹੈ। ਉਧਰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਅਧਿਕਾਰੀਆਂ ਵੱਲੋਂ ਵੀ ਬਿਆਨ ਦਿੱਤਾ ਗਿਆ ਹੈ ਕਿ ਆਦਮਪੁਰ ਏਅਰਪੋਰਟ ਆਉਂਦੀ 31 ਮਾਰਚ ਨੂੰ ਸ਼ੁਰੂ ਹੋ ਜਾਵੇਗਾ। ਇਸ ਤੋਂ ਪਹਿਲਾਂ ਏਅਰਪੋਰਟ ਸਬੰਧੀ ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤਿਰਦਿੱਤਿਆ ਸਿੰਧੀਆਂ ਦੇ ਨਾਲ ਮੁਲਾਕਾਤ ਕੀਤੀ ਸੀ।

    RELATED ARTICLES

    Most Popular

    Recent Comments