ਪੁਰਤਗਾਲ ਦੇ ਸਟਾਰ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਸੋਸ਼ਲ ਮੀਡੀਆ ਪਲੇਟਫਾਰਮ ‘ਤੇ 1 ਅਰਬ ਯਾਨੀ 100 ਕਰੋੜ ਫਾਲੋਅਰਜ਼ ਵਾਲੇ ਦੁਨੀਆ ਦੇ ਪਹਿਲੇ ਵਿਅਕਤੀ ਬਣ ਗਏ ਹਨ। ਇਸ ਗੱਲ ਦੀ ਜਾਣਕਾਰੀ ਰੋਨਾਲਡੋ ਨੇ ਖੁਦ ਸੋਸ਼ਲ ਮੀਡੀਆ ਪੋਸਟ ਰਾਹੀਂ ਦਿੱਤੀ ਹੈ। ਰੋਨਾਲਡੋ ਨੇ ਇਹ ਉਪਲਬਧੀ ਹਾਸਲ ਕਰਨ ਤੋਂ ਬਾਅਦ ਵੀਰਵਾਰ ਨੂੰ ਇਕ ਪੋਸਟ ਕੀਤੀ। ਇਸ ਪੋਸਟ ਦੇ ਅੰਤ ਵਿੱਚ ਲਿਖਿਆ – ਮੇਰੇ ਵਿੱਚ ਵਿਸ਼ਵਾਸ ਕਰਨ, ਮੇਰਾ ਸਮਰਥਨ ਕਰਨ ਅਤੇ ਮੇਰੀ ਜ਼ਿੰਦਗੀ ਦਾ ਹਿੱਸਾ ਬਣਨ ਲਈ ਧੰਨਵਾਦ।
ਫੁੱਟਬਾਲ ਸਟਾਰ ਰੋਨਾਲਡੋ ਦੇ ਸੋਸ਼ਲ ਮੀਡੀਆ ਤੇ ਹੋਏ 100 ਕਰੋੜ ਫਾਲੋਅਰਜ਼
RELATED ARTICLES