More
    HomePunjabi Newsਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਕੇਂਦਰੀ ਬਜਟ ਨੂੰ ਰਸਮੀ ਮਨਜ਼ੂਰੀ

    ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਕੇਂਦਰੀ ਬਜਟ ਨੂੰ ਰਸਮੀ ਮਨਜ਼ੂਰੀ

    ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਦੀ ਕਾਪੀ ਰਾਸ਼ਟਰਪਤੀ ਨੂੰ ਸੌਂਪੀ
    ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵਿੱਤੀ ਸਾਲ 2025-26 ਲਈ ਪੇਸ਼ ਕੀਤੇ ਜਾਣ ਵਾਲੇ ਕੇਂਦਰੀ ਬਜਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਤਰਾਲੇ ਵਿਚਲੇ ਆਪਣੇ ਹੋਰਨਾਂ ਅਧਿਕਾਰੀਆਂ ਤੇ ਕੇਂਦਰੀ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੂੰ ਨਾਲ ਲੈ ਕੇ ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ ਕੀਤੀ ਤੇ ਰਵਾਇਤ ਵਜੋਂ ਕੇਂਦਰੀ ਬਜਟ ਦੀ ਇਕ ਕਾਪੀ ਉਨ੍ਹਾਂ ਨੂੰ ਸੌਂਪੀ।

    ਵਿੱਤ ਮੰਤਰੀ ਸੀਤਾਰਮਨ ਸਵੇਰੇ 11 ਵਜੇ ਸੰਸਦ ਵਿਚ ਕੇਂਦਰੀ ਬਜਟ ਪੇਸ਼ ਕਰਨਗੇ। ਉਂਜ ਸਾਢੇ ਦਸ ਵਜੇ ਦੇ ਕਰੀਬ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰੀ ਕੈਬਨਿਟ ਦੀ ਬੈਠਕ ਹੋਵੇਗੀ, ਜਿਸ ਵਿਚ ਕੇਂਦਰੀ ਬਜਟ ਨੂੰ ਰਸਮੀ ਪ੍ਰਵਾਨਗੀ ਦਿੱਤੀ ਜਾਵੇਗੀ। ਇਸ ਦੌਰਾਨ ਕੇਂਦਰੀ ਬਜਟ ਦੀਆਂ ਕਾਪੀਆਂ ਸੰਸਦ ਭਵਨ ਪਹੁੰਚ ਗਈਆਂ ਹਨ।

    RELATED ARTICLES

    Most Popular

    Recent Comments