ਮਹਿਲਾਵਾਂ ਦੇ ਅਪਮਾਨ ਦੇ ਲੱਗੇ ਇਲਜ਼ਾਮ-ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮਹਿਲਾਵਾਂ ਨੂੰ ਲੈ ਕੇ ਦਿੱਤੇ ਵਿਵਾਦਤ ਬਿਆਨ ’ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਉਹਨਾਂ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਆਪਣੇ ਨੋਟਿਸ ਵਿਚ ਚੰਨੀ ਤੋਂ ਜਵਾਬ ਤਲਬੀ ਕੀਤੀ ਹੈ। ਮਹਿਲਾ ਕਮਿਸ਼ਨ ਨੇ ਅਫਸੋਸ ਜ਼ਾਹਰ ਕੀਤਾ ਹੈ ਕਿ ਹਰ ਵਾਰ ਚੰਨੀ ਵੱਲੋਂ ਮਹਿਲਾਵਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ।
ਮਹਿਲਾ ਕਮਿਸ਼ਨ ਨੇ ਪੰਜਾਬ ਦੇ ਡੀਜੀਪੀ ਨੂੰ ਇਸ ਮਾਮਲੇ ਵਿਚ ਕਾਰਵਾਈ ਕਰਨ ਲਈ ਪੱਤਰ ਲਿਖਿਆ ਹੈ। ਧਿਆਨ ਰਹੇ ਕਿ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਮੌਜੂਦਾ ਸੰਸਦ ਮੈਂਬਰ ਹਨ ਅਤੇ ਉਹ ਤਿੰਨ ਕੁ ਮਹੀਨੇ ਪੰਜਾਬ ਦੇ ਮੁੱਖ ਮੰਤਰੀ ਵੀ ਰਹਿ ਚੁੱਕੇ ਹਨ।