HomePunjabi NewsLiberal Breakingਸਾਬਕਾ CM ਕੈਪਟਨ ਅਮਰਿੰਦਰ ਸਿੰਘ ਦਾ ਬਿਆਨ, ਭਗਵੰਤ ਮਾਨ ਕੋਲ ਸਰਕਾਰ ਚਲਾਉਣ...

ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦਾ ਬਿਆਨ, ਭਗਵੰਤ ਮਾਨ ਕੋਲ ਸਰਕਾਰ ਚਲਾਉਣ ਦਾ ਤਜ਼ੁਰਬਾ ਨਹੀਂ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਦੀ ਦਾਣਾ ਮੰਡੀ ਵਿੱਚ ਪਹੁੰਚੇ ਅਤੇ ਉੱਥੇ ਉਹਨਾਂ ਨੇ ਕਿਹਾ ਕਿ ਉਹਨਾਂ ਦੇ ਰਾਜ ਦੇ ਵਿੱਚ ਕਦੇ ਵੀ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ। ਕੈਪਟਨ ਨੇ ਕਿਹਾ ਕਿ ਭਗਵੰਤ ਮਾਨ ਨੂੰ ਸਰਕਾਰ ਚਲਾਉਣ ਦਾ ਤਜਰਬਾ ਨਹੀਂ ਹੈ। ‘ਆਪ’ ਵਾਲਿਆਂ ਕੋਲ ਕੋਈ ਤਜਰਬਾ ਨਹੀਂ ਹੈ। ਸੀਜ਼ਨ ਤੋਂ ਪਹਿਲਾਂ ਮੁੱਖ ਮੰਤਰੀ ਨੂੰ ਕੇਂਦਰ ਸਰਕਾਰ ਕੋਲ ਜਾ ਕੇ ਸਾਰੇ ਮਸਲੇ ਹੱਲ ਕਰਵਾਉਣੇ ਚਾਹੀਦੇ ਸਨ।

RELATED ARTICLES

Most Popular

Recent Comments