HomePunjabi Newsਸਾਬਕਾ CM ਚਰਨਜੀਤ ਸਿੰਘ ਚੰਨੀ ਨੇ ਮੰਗੀ ਮੁਆਫੀ

ਸਾਬਕਾ CM ਚਰਨਜੀਤ ਸਿੰਘ ਚੰਨੀ ਨੇ ਮੰਗੀ ਮੁਆਫੀ

ਮਹਿਲਾਵਾਂ ਬਾਰੇ ਦਿੱਤੇ ਆਪਣੇ ਬਿਆਨ ਨੂੰ ਚੰਨੀ ਨੇ ਦੱਸਿਆ ਚੁਟਕਲਾ

ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਹਿਲਾਵਾਂ ਬਾਰੇ ਦਿੱਤੇ ਆਪਣੇ ਬਿਆਨ ਲਈ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਮੇਰਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ ਤੇ ਜੇ ਕਿਸੇ ਦੀ ਭਾਵਨਾ ਨੂੰ ਠੇਸ ਪੁੱਜੀ ਹੈ ਤਾਂ ਮੈਂ ਇਸ ਲਈ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਉਸ ਦਿਨ ਮੈਂ ਤਾਂ ਸਿਰਫ ਸੁਣਿਆ ਸੁਣਾਇਆ ਚੁਟਕਲਾ ਹੀ ਬੋਲਿਆ ਸੀ, ਜਿਸ ਨੂੰ ਮੁੱਦਾ ਬਣਾ ਲਿਆ ਗਿਆ।

ਧਿਆਨ ਰਹੇ ਕਿ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੂੰ ਮਹਿਲਾ ਕਮਿਸ਼ਨ ਵਲੋਂ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਅੱਜ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਚਰਨਜੀਤ ਸਿੰਘ ਚੰਨੀ ਨੇ ਮੁਆਫੀ ਤਾਂ ਮੰਗ ਲਈ ਹੈ, ਪਰ ਉਹ ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ। ਜ਼ਿਕਰਯੋਗ ਹੈ ਕਿ ਚੰਨੀ ਵਲੋਂ ਗਿੱਦੜਬਾਹਾ ’ਚ ਚੋਣ ਪ੍ਰਚਾਰ ਦੌਰਾਨ ਮਹਿਲਾਵਾਂ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਵਲੋਂ ਕਾਰਵਾਈ ਦੀ ਮੰਗ ਕੀਤੀ ਗਈ ਸੀ।

RELATED ARTICLES

Most Popular

Recent Comments