HomePunjabi Newsਸਾਬਕਾ CM ਚਰਨਜੀਤ ਸਿੰਘ ਚੰਨੀ ਅਯੁੱਧਿਆ ਪਹੁੰਚੇ

ਸਾਬਕਾ CM ਚਰਨਜੀਤ ਸਿੰਘ ਚੰਨੀ ਅਯੁੱਧਿਆ ਪਹੁੰਚੇ

ਸ੍ਰੀ ਰਾਮ ਜਨਮ ਭੂਮੀ ਮੰਦਰ ’ਚ ਚੰਨੀ ਨੇ ਟੇਕਿਆ ਮੱਥਾ ਅਤੇ ਅਸ਼ੀਰਵਾਦ ਲਿਆ

ਅਯੁੱਧਿਆ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਯੁੱਧਿਆ ਵਿਖੇ ਪਹੁੰਚੇ ਹਨ। ਇਸੇ ਦੌਰਾਨ ਚੰਨੀ ਨੇ ਸ੍ਰੀ ਰਾਮ ਜਨਮ ਭੂਮੀ ਮੰਦਰ ਵਿਚ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। ਇਸਦੇ ਨਾਲ ਹੀ ਉਨ੍ਹਾਂ ਵਾਰਾਣਸੀ ਦੇ ਵਿਸ਼ਵ ਪ੍ਰਸਿੱਧ ਕਾਸ਼ੀ ਵਿਸ਼ਵਨਾਥ ਮੰਦਰ ਦੇ ਵੀ ਦਰਸ਼ਨ ਕੀਤੇ। ਉਨ੍ਹਾਂ ਕਿਹਾ ਕਿ ਦੋਵੇਂ ਮੰਦਰਾਂ ਦੇ ਦਰਸ਼ਨ ਕਰਨ ਤੋਂ ਬਾਅਦ ਉਹ ਧਨ ਮਹਿਸੂਸ ਕਰ ਰਹੇ ਹਨ ਅਤੇ ਇਹ ਯਾਤਰਾ ਉਨ੍ਹਾਂ ਨੂੰ ਨਵੀਂ ਊਰਜਾ ਦੇ ਰਹੀ ਹੈ। ਚੰਨੀ ਦੀ ਧਾਰਮਿਕ ਯਾਤਰਾ ਨੂੰ ਲੈ ਕੇ ਰਾਜਨੀਤਿਕ ਹਲਕਿਆਂ ਵਿਚ ਵੀ ਚਰਚਾਵਾਂ ਤੇਜ਼ ਹੋ ਗਈਆਂ ਹਨ।  

RELATED ARTICLES

Most Popular

Recent Comments