ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫ਼ਾ ਨੇ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਕੀਤੀ ਨਾਂਹ

ਇਸ ਵਖ਼ਤ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ । ਬੀਤੇ ਦਿਨ ਨਵ ਨਿਯੁਕਤ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵਲੋਂ ਆਪਣੇ ਚਾਰ ਸਲਾਹਕਾਰ ਨਿਯੁਕਤ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਇਸ ਮਾਮਲੇ ਚ ਵੱਡਾ ਮੋੜ ਆਇਆ ਹੈ । ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਦਾ ਸਲਾਹਕਾਰ ਲੱਗਣ ਤੋਂ ਨਾਂਹ ਕਰ ਦਿੱਤੀ ਹੈ।


ਉਹਨਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਸਿਆਸੀ ਅਹੁਦੇ ‘ਤੇ ਕੰਮ ਨਹੀਂ ਕਰ ਸਕਦੇ। ਉਹਨਾਂ ਕਿਹਾ ਕਿ ਉਹ ਨਵਜੋਤ ਸਿੱਧੂ ਦੇ ਧੰਨਵਾਦੀ ਹਨ ਜਿਹਨਾਂ ਨੇ ਉਹਨਾਂ ਨੁੰ ਇਹ ਪੇਸ਼ਕਸ਼ ਕੀਤੀ ਹੈ ਪਰ ਉਹ ਇਸ ਅਹੁਦੇ ਨੁੰ ਸਵੀਕਾਰ ਨਹੀਂ ਕਰ ਸਕਦੇ। ਤੁਹਾਨੂੰ ਕੀ ਲਗਦਾ ਹੈ ਕਿ ਡੀ ਜੀ ਪੀ ਨੇ ਇੰਝ ਕਰਕੇ ਸਹੀ ਕੀਤਾ। ਆਪਣੇ ਵਿਚਾਰ ਸਾਨੂ ਦਸ ਸਕਦੇ ਹੋ।

MUST READ