ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦਾ ਹੋਇਆ ਅਕਾਲ ਚਲਾਣਾ
ਪੰਜਾਬੀ ਡੈਸਕ:- ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਅੱਜ ਅਕਾਲ ਚਲਾਣਾ ਕਰ ਗਏ ਹਨ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਵੇਦਾਂਤੀ ਦੀ ਸਿਹਤ ਅਚਾਨਕ ਸ਼ਨੀਵਾਰ ਸ਼ਾਮ 6 ਵਜੇ ਦੇ ਕਰੀਬ ਖਰਾਬ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਨੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਨੇੜੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਦਾਖਲ ਕਰਵਾਇਆ, ਜਿਥੇ ਸ਼ਾਮ ਕਰੀਬ 7.45 ਵਜੇ ਉਨ੍ਹਾਂ ਨੇ ਸਾਂਹ ਛੱਡ ਦਿੱਤੇ।

ਦਸ ਦਈਏ ਕਿ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਆਪਣੀ ਸੇਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਤੋਂ ਸ਼ੁਰੂ ਕੀਤੀ ਅਤੇ ਇਸ ਤੋਂ ਬਾਅਦ ਉਹ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਵੀ ਰਹਿ ਚੁੱਕੇ ਹਨ ਅਤੇ ਬਾਅਦ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਬਤੌਰ ਜੱਥੇਦਾਰ ਸੇਵਾ ਨਿਭਾਈ।