ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸੀ ਆਗੂ ਦਾ ਦਿਹਾਂਤ

ਕਪੂਰਥਲਾ ਜ਼ਿਲ੍ਹੇ ਦੇ ਵਿਚ ਪੈਂਦੇ ਭੁੱਲਥ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਅਤੇ ਪੰਜਾਬ ਵਿੱਚ ਕਾਂਗਰਸ ਸਰਕਾਰ ਦੋਰਾਨ ਮੰਤਰੀ ਰਹੇ ਗੁਰਵਿੰਦਰ ਸਿੰਘ ਅਟਵਾਲ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਸ਼੍ਰੀਨਗਰ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਿਆ।

ਜਾਣਕਾਰੀ ਮੁਤਾਬਿਕ ਅਟਵਾਲ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਹਵਾਈ ਜਹਾਜ਼ ਰਾਹੀਂ ਸ਼੍ਰੀਨਗਰ ਜਾ ਰਹੇ ਸਨ ਕਿ ਰਾਹ ਵਿੱਚ ਹੀ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ ਅਤੇ ਉਹਨਾਂ ਨੂੰ ਖੂਨ ਦੀਆਂ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ। ਸ੍ਰੀਨਗਰ ਪਹੁੰਚਣ ‘ਤੇ ਅਟਵਾਲ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਰਿਸ਼ਤੇਦਾਰਾਂ ਦੇ ਕਹਿਣ ਮੁਤਾਬਿਕ ਉਨ੍ਹਾਂ ਨੂੰ ਅਟੈਕ ਆਇਆ ਸੀ। ਅਟਵਾਲ ਦੀ ਮੌਤ ‘ਤੇ ਕਾਂਗਰਸੀ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

MUST READ