ਭਲਕੇ ਪਿੰਡ ਮਾਨਾਵਾਲਾ ਵਿਖੇ ਕੀਤਾ ਜਾਵੇਗਾ ਅੰਤਿਮ ਸਸਕਾਰ
ਧੂਰੀ/ਬਿਊਰੋ ਨਿਊਜ਼ : ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਲੰਘੀ ਦੇਰ ਰਾਤ ਦਿਹਾਂਤ ਹੋ ਗਿਆ। ਪ੍ਰਾਪਤ ਹੋਈ ਜਾਣਕਾਰੀ ਧਨਵੰਤ ਸਿੰਘ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ ਉਨ੍ਹਾਂ ਦੇ ਜੱਦੀ ਮਾਨਵਾਲਾ ਵਿਖੇ ਕੀਤਾ ਜਾਵੇਗਾ। ਧਨਵੰਤ ਸਿੰਘ 1992 ’ਚ ਕਾਂਗਰਸ ਪਾਰਟੀ ਦੀ ਟਿਕਟ ’ਤੇ ਚੋਣ ਲੜ ਕੇ ਧੂਰੀ ਤੋਂ ਵਿਧਾਇਕ ਬਣੇ ਸਨ। ਇਸ ਤੋਂ ਬਾਅਦ ਉਹ 1998 ’ਚ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਕੇ ਫਿਰ ਤੋਂ ਵਿਧਾਇਕ ਬਣੇ ਸਨ।
ਧਨਵੰਤ ਸਿੰਘ ਦੇ ਪੁੱਤਰ ਸੁਮਿਤ ਮਾਨ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਕਾਂਗਰਸ ਪਾਰਟੀ ਦੀ ਟਿਕਟ ’ਤੇ ਚੋਣ ਲੜੀ ਸੀ ਅਤੇ ਉਹ ਚੋਣ ਹਾਰ ਗਏ ਸਨ।