ਫਿਰੋਜ਼ਪੁਰ ਤੋਂ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੂੰ ਪੁਲਿਸ ਨੇ 100 ਗ੍ਰਾਮ ਚਿੱਟੇ ਸਮੇਤ ਗ੍ਰਿਫ਼ਤਾਰ ਕੀਤਾ ਹੈ । ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸਾਬਕਾ ਵਿਧਾਇਕ ਨੂੰ ਚੰਡੀਗੜ੍ਹ ਦੇ ਨਜ਼ਦੀਕ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਦੇ ਮੁਤਾਬਿਕ ਸਾਬਕਾ ਵਿਧਾਇਕ ਚਿੱਟੇ ਦੀ ਤਸਕਰੀ ਕਰ ਰਹੀ ਸੀ ਅਤੇ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਮੌਕੇ ਤੋਂ ਸਾਬਕਾ ਵਿਧਾਇਕ ਸਤਿਕਾਰ ਕੌਰ ਨੂੰ ਗ੍ਰਿਫਤਾਰ ਕੀਤਾ ਹੈ ਉਸ ਦੇ ਨਾਲ ਇੱਕ ਹੋਰ ਵਿਅਕਤੀ ਹੈ ਜਿਸ ਨੂੰ ਪੁਲਿਸ ਨੇ ਕਾਬੂ ਕੀਤਾ ਗਿਆ ਹੈ।
ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੂੰ ਪੁਲਿਸ ਨੇ 100 ਗ੍ਰਾਮ ਚਿੱਟੇ ਸਮੇਤ ਕੀਤਾ ਗ੍ਰਿਫ਼ਤਾਰ
RELATED ARTICLES