More
    HomePunjabi Newsਸਾਬਕਾ ਵਿਧਾਇਕ ਸੁਖਜੀਤ ਕੌਰ ਸ਼ਾਹੀ ਮੁੜ ਭਾਜਪਾ ’ਚ ਹੋਏ ਸ਼ਾਮਲ

    ਸਾਬਕਾ ਵਿਧਾਇਕ ਸੁਖਜੀਤ ਕੌਰ ਸ਼ਾਹੀ ਮੁੜ ਭਾਜਪਾ ’ਚ ਹੋਏ ਸ਼ਾਮਲ

    ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸ਼ਾਹੀ ਪਰਿਵਾਰ ਦੀ ਕਰਵਾਈ ਘਰ ਵਾਪਸੀ

    ਦਸੂਹਾ/ਬਿਊਰੋ ਨਿਊਜ਼ : ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਦਸੂਹਾ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸ਼ਾਹੀ ਦੀ ਪਤਨੀ ਸੁਖਜੀਤ ਕੌਰ ਸ਼ਾਹੀ ਅਤੇ ਉਨ੍ਹਾਂ ਦਾ ਬੇਟਾ ਹਰਸਿਮਰਤ ਸ਼ਾਹੀ ਅੱਜ ਮੁੜ ਤੋਂ ਭਾਜਪਾ ’ਚ ਸ਼ਾਮਲ ਹੋ ਗਏ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ’ਚ ਸਾਬਕਾ ਵਿਧਾਇਕ ਸੁਖਜੀਤ ਕੌਰ ਸ਼ਾਹੀ ਅਤੇ ਉਨ੍ਹਾਂ ਦੇ ਬੇਟੇ ਹਰਸਿਮਰਤ ਸ਼ਾਹੀ ਦੀ ਭਾਜਪਾ ’ਚ ਮੁੜ ਤੋਂ ਘਰ ਵਾਪਸੀ ਹੋਈ ਹੈ।

    ਜ਼ਿਕਰਯੋਗ ਹੈ ਕਿ ਸਵਰਗੀ ਅਮਰਜੀਤ ਸਿੰਘ ਸ਼ਾਹੀ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਪਤਨੀ ਸੁਖਜੀਤ ਕੌਰ ਸ਼ਾਹੀ ਵੀ ਦਸੂਹਾ ਤੋਂ ਵਿਧਾਇਕ ਬਣੇ ਸਨ। ਪਰ ਕੁੱਝ ਸਮਾਂ ਪਹਿਲਾਂ ਸ਼ਾਹੀ ਪਰਿਵਾਰ ਭਾਜਪਾ ਨੂੰ ਛੱਡ ਕੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਿਆ ਸੀ। ਮੁੜ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਸਾਬਕਾ ਵਿਧਾਇਕ ਸੁਖਜੀਤ ਕੌਰ ਸਾਹੀ ਨੇ ਸੁਨੀਲ ਜਾਖੜ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਭਾਜਪਾ ਜੋ ਮਾਨ ਅਤੇ ਸਨਮਾਨ ਸਾਨੂੰ ਮੁੜ ਦਿੱਤਾ ਹੈ ਅਸੀਂ ’ਤੇ ਪੂਰੀ ਤਨਦੇਹੀ ਨਾਲ ਪਹਿਰਾ ਦੇਵਾਂਗੇ।

    RELATED ARTICLES

    Most Popular

    Recent Comments