ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਕੀਤੀ ਹਿਮਾਚਲ ਦੇ ਮੁੱਖ ਮੰਤਰੀ ਨਾਲ ਮੁਲਾਕਾਤ
ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਹਿਮਾਚਲ ਪ੍ਰਦੇਸ਼ ਪਹੁੰਚ ਕੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ। ਸਿੱਧੂ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਟਵੀਟ ਕੀਤੀਆਂ ਹਨ। ਕਾਂਗਰਸ ਸਰਕਾਰ ਬਣਨ ਤੋਂ ਬਾਅਦ ਸਿੱਧੂ ਦੀ ਇਹ ਪਹਿਲੀ ਹਿਮਾਚਲ ਫੇਰੀ ਹੈ।ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ- ਇਕ ਆਮ ਆਦਮੀ ਵਚਨਬੱਧਤਾ, ਮਿਹਨਤ ਅਤੇ ਇਮਾਨਦਾਰੀ ਦੇ ਕਾਰਨ ਸ਼ਾਨ ਦੇ ਸਿਖਰ ‘ਤੇ ਪਹੁੰਚਦਾ ਹੈ। ਮੈਂ ਉਨ੍ਹਾਂ ਦੀ ਸ਼ਾਨਦਾਰ ਸਫਲਤਾ ‘ਤੇ ਆਪਣੀਆਂ ਸ਼ੁਭਕਾਮਨਾਵਾਂ ਸਾਂਝੀਆਂ ਕਰਦਾ ਹਾਂ। ਨਵਜੋਤ ਸਿੰਘ ਸਿੱਧੂ ਅਤੇ ਸੀਐਮ ਸੁੱਖੂ ਨੇ ਹਿਮਾਚਲ ਸਦਨ ਵਿੱਚ ਮੁਲਾਕਾਤ ਕੀਤੀ ਹੈ। ਸੁੱਖੂ ਨੇ ਵੀ ਸਿੱਧੂ ਨੂੰ ਸ਼ਾਲ ਅਤੇ ਹਿਮਾਚਲੀ ਟੋਪੀ ਦੇ ਕੇ ਸਵਾਗਤ ਕੀਤਾ।