ਜੀ-20 ਨੇਤਾਵਾਂ ਨੇ ਮਹਾਤਮਾ ਗਾਂਧੀ ਦੀ ਸਮਾਧ ਤੇ ਕੀਤੀ ਸ਼ਰਧਾਂਜਲੀ ਭੇਂਟ
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਸਵੇਰੇ ਰਾਜਘਾਟ ‘ਤੇ ਜੀ-20 ਨੇਤਾਵਾਂ ਦਾ ਸੁਆਗਤ ਕੀਤਾ, ਜਿੱਥੇ ਉਹ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਨਗੇ। ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟੇਰੇਸ ਅਤੇ ਅੰਤਰਰਾਸ਼ਟਰੀ ਮੁਦਰਾ ਫੰਡ (ਆਈਐਮਐਫ) ਦੀ ਮੁਖੀ ਕ੍ਰਿਸਟਾਲੀਨਾ ਜਾਰਜੀਵਾ ਰਾਜਘਾਟ ਪਹੁੰਚਣ ਵਾਲੇ ਸਭ ਤੋਂ ਪਹਿਲਾਂ ਸਨ।