Sunday, July 7, 2024
HomePunjabi Newsਗੌਰਵ ਯਾਦਵ ਬਣੇ ਰਹਿਣਗੇ ਪੰਜਾਬ ਦੇ ਡੀਜੀਪੀ

ਗੌਰਵ ਯਾਦਵ ਬਣੇ ਰਹਿਣਗੇ ਪੰਜਾਬ ਦੇ ਡੀਜੀਪੀ

ਵੀ ਕੇ ਭਾਵਰਾ ਵੱਲੋਂ ਦਾਖਲ ਕੀਤੀ ਗਈ ਪਟੀਸ਼ਨ ਕੈਟ ਨੇ ਕੀਤੀ ਖਾਰਜ

ਚੰਡੀਗੜ੍ਹ /ਬਿਊਰੋ ਨਿਊਜ਼ : ਪੰਜਾਬ ਦੇ ਕਾਰਜਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਨੂੰ ਕੇਂਦਰੀ ਪ੍ਰਸ਼ਾਸਨਿਕ ਟਿ੍ਰਬਿਊਨਲ ਤੋਂ ਵੱਡੀ ਰਾਹਤ ਮਿਲੀ ਹੈ। ਗੌਰਵ ਯਾਦਵ ਡੀਜੀਪੀ ਦੇ ਅਹੁਦੇ ’ਤੇ ਬਣੇ ਰਹਿਣਗੇ। ਉਨ੍ਹਾਂ ਨੂੰ ਡੀਜੀਪੀ ਦੇ ਅਹੁਦੇ ’ਤੇ ਤਾਇਨਾਤ ਕਰਨ ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਦੇ ਸੀਨੀਅਰ ਆਈਪੀਐੱਸ ਅਧਿਕਾਰੀ ਤੇ ਸਾਬਕਾ ਡੀਜੀਪੀ ਵੀਕੇ ਭਾਵਰਾ ਵਲੋਂ ਦਾਖਲ ਕੀਤੀ ਗਈ ਪਟੀਸ਼ਨ ਨੂੰ ਕੈਟ ਨੇ ਖ਼ਾਰਜ ਕਰ ਦਿੱਤਾ ਹੈ।

ਕੈਟ ਨੇ ਕਿਹਾ ਕਿ ਦਸਤਾਵੇਜ਼ਾਂ ਦੀ ਉਪਲੱਬਧਤਾ ਨਾ ਹੋਣ ਅਤੇ ਦਿੱਤੇ ਗਏ ਸਬੂਤ ਠੋਸ ਨਾ ਹੋਣ ਕਰਕੇ ਪਟੀਸ਼ਨ ਨੂੰ ਖ਼ਾਰਜ ਕੀਤਾ ਗਿਆ। ਜ਼ਿਕਰਯੋਗ ਹੈ ਕਿ ਲਗਪਗ ਦੋ ਸਾਲ ਪਹਿਲਾਂ ਜੁਲਾਈ ’ਚ ਸੂਬਾ ਸਰਕਾਰ ਨੇ 1987 ਬੈਚ ਦੇ ਆਈਪੀਐੱਸ ਅਧਿਕਾਰੀ ਵੀਕੇ ਭਾਵਰਾ ਦੀ ਥਾਂ ਗੌਰਵ ਯਾਦਵ ਨੂੰ ਡੀਜੀਪੀ ਦੇ ਅਹੁਦੇ ’ਤੇ ਤਾਇਨਾਤ ਕੀਤਾ ਸੀ।

RELATED ARTICLES

Most Popular

Recent Comments